ਚੰਡੀਗੜ੍ਹ, 7 ਅਗਸਤ- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਅੱਜ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਵੀ ਸਦਨ ਵਿਚ ਹੰਗਾਮਾ ਰਹਿਣ ਦੀ ਉਮੀਦ ਹੈ। ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ ਤੇ ਉਨ੍ਹਾਂ ਵਲੋਂ ਸਦਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸਾਲ 2020-21 ਅਤੇ 2021-22 ਦੇ ਸਾਲਾਨਾ ਖਾਤੇ ਅੱਜ ਸਦਨ ਵਿਚ ਪੇਸ਼ ਕੀਤੇ ਜਾਣਗੇ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
ਅਜੀਤ ਡੈਸਕ
07-08-2026