07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਜਥੇਦਾਰ ਦੇ 29 ਜੂਨ ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਮੰਗੀ

ਅੰਮ੍ਰਿਤਸਰ, 7 ਅਗਸਤ: (ਜਸਵੰਤ ਸਿੰਘ ਜੱਸ)- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ...

Ad Position 21
No active advertisement
ਅਜੀਤ ਡੈਸਕ 07-08-2026

ਅੰਮ੍ਰਿਤਸਰ, 7 ਅਗਸਤ: (ਜਸਵੰਤ ਸਿੰਘ ਜੱਸ)-  ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਬੰਧਤ ਮੁੱਦਿਆਂ 'ਤੇ ਪੰਜਾਬ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਤ ਮਾਹਿਰਾਂ ਦੀ ਕਮੇਟੀ ਨੇ ਸਰਕਾਰ ਨੂੰ ਪ੍ਰਸਤਾਵਿਤ ਕਾਨੂੰਨ ’ਤੇ ਹੋਰ ਵਿਚਾਰ-ਵਟਾਂਦਰਾ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ 29 ਜੂਨ 2026 ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਜਸਟਿਸ (ਸੇਵਾਮੁਕਤ) ਸ. ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਸ. ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ 'ਤੇ ਅਧਾਰਤ ਕਮੇਟੀ ਨੇ ਬੀਤੇ ਕੱਲ੍ਹ ਆਪਣੀ ਪਹਿਲੀ ਬੈਠਕ ਕੀਤੀ। ਕਮੇਟੀ ਨੇ ਦੱਸਿਆ ਕਿ, ਜਿਵੇਂ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ, ਸਰਕਾਰ ਦਾ 29 ਜੁਲਾਈ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਠਾਏ ਗਏ ਬੁਨਿਆਦੀ ਇਤਰਾਜ਼ਾਂ, ਖਾਸ ਕਰਕੇ ਪ੍ਰਸਤਾਵਿਤ ਕਾਨੂੰਨ ਦੀਆਂ ਧਾਰਾਵਾਂ ਬਾਰੇ ਜੋ ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਦਾ ਰਾਹ ਖੋਲ੍ਹਦੀਆਂ ਹਨ, ਨੂੰ ਦੂਰ ਕਰਨ ਵਿਚ ਅਸਫ਼ਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਜਵਾਬ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿੱਤੇ ਗਏ ਇਕ ਮਹੀਨੇ ਦੇ ਸਮੇਂ ਦੇ ਆਖਰੀ ਦਿਨ ਪ੍ਰਾਪਤ ਹੋਇਆ, ਸਪੱਸ਼ਟ ਤੌਰ 'ਤੇ ਤੱਥਾਂ ਨੂੰ ਧੁੰਦਲਾ ਕਰਨ ਅਤੇ ਮੁੱਦੇ ਨੂੰ ਟਾਲਣ ਦੀ ਕੋਸ਼ਿਸ਼ ਹੈ। ਖ਼ਾਲਸਾ ਪੰਥ ਦੀਆਂ ਚਿੰਤਾਵਾਂ ਤੋਂ 31 ਜੁਲਾਈ 2026 ਨੂੰ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਪੰਜਾਬ ਕੈਬਨਿਟ ਦੇ ਮੈਂਬਰਾਂ ਨੂੰ ਸਪੱਸ਼ਟ ਤੌਰ 'ਤੇ ਜਾਣੂ ਕਰਵਾ ਦਿੱਤਾ ਗਿਆ ਹੈ।

ਬੈਠਕ ਵਿਚ ਵਿਚਾਰਿਆ ਗਿਆ ਕਿ ਬੇਅਦਬੀ ਦੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ ਦਾ ਹੱਲ ਲੱਭਣ ਲਈ ਸਰਕਾਰ ਦਾ ਹੁਣ ਤੱਕ ਦਾ ਆਚਰਣ ਉਸਾਰੂ ਨਹੀਂ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਾਫ਼ੀ ਸਮਾਂ ਦਿੱਤੇ ਜਾਣ ਦੇ ਬਾਵਜੂਦ, ਪੰਜਾਬ ਸਰਕਾਰ ਨੇ ਅਜੇ ਤੱਕ ਪੂਰੇ ਮੁੱਦੇ 'ਤੇ ਵਿਚਾਰ-ਵਟਾਂਦਰੇ ਲਈ ਆਪਣੀ ਕਮੇਟੀ ਨਹੀਂ ਬਣਾਈ ਹੈ। ਸ਼੍ਰੋਮਣੀ ਕਮੇਟੀ ਚੰਡੀਗੜ੍ਹ ਉਪ-ਦਫ਼ਤਰ ਦੇ ਵਧੀਕ ਸਕੱਤਰ ਸ. ਲਖਵੀਰ ਸਿੰਘ ਨੇ ਬੈਠਕ ਦਾ ਤਾਲਮੇਲ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੀਡੀਆਂ ਸਲਾਹਕਾਰ ਸ. ਜਸਕਰਨ ਸਿੰਘ ਨੇ ਵੀ ਵਿਚਾਰ-ਵਟਾਂਦਰੇ ਵਿਚ ਹਿੱਸਾ ਲਿਆ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਚ ਸੜਕ ਧੱਸਣ ਵਾਲੇ ਸਥਾਨ 'ਤੇ ਪਹੁੰਚੇ ਰਵਨੀਤ ਸਿੰਘ ਬਿੱਟੂ ਅਗਲੀ ਖ਼ਬਰ ਸੰਤ ਸੀਚੇਵਾਲ ਨੇ ਰਾਜ ਸਭਾ ਵਿਚ ਕਾਰਪੋਰੇਟ ਤੇ ਕਿਸਾਨਾਂ ਦੇ ਕਰਜ਼ਿਆਂ ਦਾ ਮੰਗਿਆ ਹਿਸਾਬ
Ad Position 24
No active advertisement