07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬੀਬੀ ਕੁਲਵਿੰਦਰ ਕੌਰ ਸਰਕਲ ਭਿੰਡੀਸੈਦਾਂ ਮਹਿਲਾ ਮੋਰਚਾ ਦੀ ਉਪ ਪ੍ਰਧਾਨ ਨਿਯੁਕਤ

ਚੋਗਾਵਾਂ/ਅੰਮ੍ਰਿਤਸਰ, 7 ਅਗਸਤ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ....

Ad Position 21
No active advertisement
ਅਜੀਤ ਡੈਸਕ 07-08-2026

ਚੋਗਾਵਾਂ/ਅੰਮ੍ਰਿਤਸਰ, 7 ਅਗਸਤ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਭਾਜਪਾ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ, ਬੀਬੀ ਰਾਜਵਿੰਦਰ ਕੌਰ ਦੋਸਾਂਝ ਪ੍ਰਧਾਨ ਜਿਲਾ ਅੰਮ੍ਰਿਤਸਰ ਦਿਹਾਤੀ-1 ਮਹਿਲਾ ਮੋਰਚਾ, ਸਿਆਸੀ ਸਕੱਤਰ ਜਸਬੀਰ ਸਿੰਘ ਗਿੱਲ ਪਹੁੰਚੇ।

ਉਨ੍ਹਾਂ ਜੁੜੇ ਵਰਕਰਾਂ ਨੂੰ ਮੋਦੀ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਭਾਜਪਾ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਬੀਬੀ ਕੁਲਵਿੰਦਰ ਕੌਰ ਚੂਚਕਵਾਲ ਨੂੰ ਸਰਕਲ ਭਿੰਡੀਸੈਦਾਂ ਮਹਿਲਾ ਮੋਰਚਾ ਦੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ ਨਿਯੁਕਤ ਪ੍ਰਧਾਨ ਕੁਲਵਿੰਦਰ ਕੌਰ ਨੂੰ ਮੁਖਵਿੰਦਰ ਸਿੰਘ ਮਾਹਲ ਵਲੋਂ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜਨਰਲ ਸਕੱਤਰ ਸਰਕਲ ਭਿੰਡੀਸੈਦਾਂ ਕੁਲਦੀਪ ਸਿੰਘ ਚੂਚਕਵਾਲ, ਮੈਂਬਰ ਅਵਤਾਰ ਸਿੰਘ, ਸਾਬਕਾ ਮੈਂਬਰ  ਬਲਕਾਰ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਮਨਜੀਤ ਕੌਰ, ਪ੍ਰਧਾਨ ਮਨਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਜ਼ਮੀਨਾਂ ਦੀ ਤਕਸੀਮ ਸੰਬੰਧੀ ਵਿਧਾਨ ਸਭਾ ਵਿਚ ਮੁੱਦਾ ਉਠਾਇਆ ਅਗਲੀ ਖ਼ਬਰ ਲੁਧਿਆਣਾ ਵਿਚ ਸੜਕ ਧੱਸਣ ਵਾਲੇ ਸਥਾਨ 'ਤੇ ਪਹੁੰਚੇ ਰਵਨੀਤ ਸਿੰਘ ਬਿੱਟੂ
Ad Position 24
No active advertisement