07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਪੈਨਸ਼ਨਰਾਂ ਦੇ ਹੱਕਾਂ ਨੂੰ ਅਣਡਿੱਠਾ ਕਰ ਰਹੀ ਹੈ- ਅਮਰਜੀਤ ਸਿੰਘ ਸਰਕਾਰੀਆ

ਅਜਨਾਲਾ (ਅੰਮ੍ਰਿਤਸਰ), 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੈਨਸ਼ਨਰ ਐਸੋਸੀਏਸ਼ਨ ਅਜਨਾਲਾ ਦੀ...

Ad Position 21
No active advertisement
ਅਜੀਤ ਡੈਸਕ 07-08-2026
ਅਜਨਾਲਾ (ਅੰਮ੍ਰਿਤਸਰ), 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੈਨਸ਼ਨਰ ਐਸੋਸੀਏਸ਼ਨ ਅਜਨਾਲਾ ਦੀ ਇਕ ਅਹਿਮ ਮੀਟਿੰਗ ਸਰਬਜੀਤ ਸਿੰਘ ਪੰਨੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਲੰਬਿਤ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ.ਏ. ਜਾਰੀ ਨਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।
 
ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਪਾਲਣਾ ਨਾ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਦੇ ਹੱਕਾਂ ਨੂੰ ਅਣਡਿੱਠਾ ਕਰ ਰਹੀ ਹੈ, ਜਿਸ ਕਾਰਨ ਪੈਨਸ਼ਨਰ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮੀਟਿੰਗ ਵਿਚ ਸਫਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਚਲਾਏ ਜਾ ਰਹੇ ਸੰਘਰਸ਼ ਦਾ ਵੀ ਸਮਰਥਨ ਕਰਨ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ। ਇਸ ਮੌਕੇ ਮਲਕੀਤ ਸਿੰਘ ਰੰਧਾਵਾ, ਕਵਲਜੀਤ ਸਿੰਘ ਜੌਹਲ, ਜਗਦੀਸ਼ ਦੇਵਗਨ, ਹਰਦੇਵ ਸਿੰਘ, ਬਲਕਾਰ ਸਿੰਘ ਥੋਬਾ, ਜਗਬੀਰ ਸਿੰਘ, ਸਵਿੰਦਰ ਸਿੰਘ ਸਿੱਧੂ, ਜਗਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ। ਇਸ ਮੌਕੇ ਸਮੂਹ ਪੈਨਸ਼ਨਰਾਂ ਵਲੋਂ ਸਰਕਾਰ ਦੀਆਂ ਪੈਨਸ਼ਨਰ ਤੇ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਥਾਣਾ ਅਜਨਾਲਾ ਮੂਹਰੇ ਝੂਠਾ ਪਰਚਾ ਦਰਜ ਕਰਨ ਵਿਰੁੱਧ ਲਗਾਇਆ ਧਰਨਾ ਅਗਲੀ ਖ਼ਬਰ ਕਾਲਿਆਂ ਵਾਲਾ ਖੂਹ ਦੇ ਸ਼ਹੀਦਾਂ ਦੀ ਆਵਾਜ਼ ਵਿਧਾਨ ਸਭਾ ਤੱਕ ਪਹੁੰਚਾਉਣ 'ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਆਮ ਆਦਮੀ...
Ad Position 24
No active advertisement