07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਦਿੱਲੀ-ਐਨਸੀਆਰ 'ਚ ਮਾਨਸੂਨ ਦਾ ਜ਼ੋਰ, ਭਾਰੀ ਮੀਂਹ ਨਾਲ ਜਨਜੀਵਨ ਪ੍ਰਭਾਵਿਤ

ਦਿੱਲੀ, 7 ਅਗਸਤ- ਦਿੱਲੀ ਸਮੇਤ ਪੂਰੇ ਐਨ.ਸੀ.ਆਰ. ਵਿਚ ਮਾਨਸੂਨ ਜ਼ੋਰਦਾਰ...

Ad Position 21
No active advertisement
ਅਜੀਤ ਡੈਸਕ 07-08-2026

ਦਿੱਲੀ, 7 ਅਗਸਤ- ਦਿੱਲੀ ਸਮੇਤ ਪੂਰੇ ਐਨ.ਸੀ.ਆਰ. ਵਿਚ ਮਾਨਸੂਨ ਜ਼ੋਰਦਾਰ ਪੈ ਰਿਹਾ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗੁਰੂਗ੍ਰਾਮ ਅਤੇ ਫ਼ਰੀਦਾਬਾਦ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਬੀਤੀ ਬੁੱਧਵਾਰ ਰਾਤ ਤੋਂ ਰੁਕ-ਰੁਕ ਕੇ ਪਏ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਪਰ ਕਈ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਰਾਜਧਾਨੀ 'ਚ ਸ਼ੁੱਕਰਵਾਰ ਸਵੇਰੇ ਲਗਾਤਾਰ ਹੋ ਰਹੀ ਬਾਰਿਸ਼ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ। ਹਾਲਾਂਕਿ ਕਈ ਇਲਾਕਿਆਂ 'ਚ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਕਾਰਨ ਸਕੂਲ ਜਾਣ ਵਾਲੇ ਬੱਚਿਆਂ, ਦਫ਼ਤਰਾਂ ਨੂੰ ਜਾਣ ਵਾਲੇ ਮੁਲਾਜ਼ਮਾਂ ਅਤੇ ਹੋਰ ਪੈਦਲ ਚੱਲਣ ਵਾਲਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਾਣੀ ਭਰਨ ਤੋਂ ਬਚਣ ਲਈ ਲੋਕ ਵੱਖ-ਵੱਖ ਉਪਾਅ ਕਰਦੇ ਦੇਖੇ ਗਏ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿੱਲੀ ਦੇ ਆਸਮਾਨ 'ਚ ਬੱਦਲ ਛਾਏ ਰਹਿਣਗੇ ਅਤੇ ਕਈ ਇਲਾਕਿਆਂ 'ਚ ਬਾਰਿਸ਼ ਜਾਰੀ ਰਹਿ ਸਕਦੀ ਹੈ। 7 ਅਗਸਤ ਨੂੰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਸਕੂਲ ਦੀ ਕੰਧ ਡਿੱਗਣ ਕਾਰਨ ਬੱਚੇ ਦੀ ਹੋਈ ਮੌਤ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਲਾਲੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24