08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ 

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸਐਚਓ...

Ad Position 21
No active advertisement
ਅਜੀਤ ਡੈਸਕ 08-08-2026

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸਐਚਓ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ 31 ਜੁਲਾਈ ਨੂੰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸੁਨਾਮ-ਪਟਿਆਲਾ ਸੜਕ ਤੇ ਬੀਬੀ ਗ੍ਰੈਂਡ ਕੋਲ ਇਕ ਵਿਅਕਤੀ ਡਿੱਗਿਆ ਪਿਆ ਹੈ।ਪੁਲਿਸ ਵਲੋਂ ਉਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਵਿਖੇ ਦਾਖ਼ਲ ਕਰਵਾਇਆ ਗਿਆ, ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਸੰਗਰੂਰ ਭੇਜ ਦਿੱਤਾ ਗਿਆ।ਸਿਵਲ ਹਸਪਤਾਲ ਸੰਗਰੂਰ ਚ ਉਕਤ ਵਿਅਕਤੀ ਦੀ ਹਾਲਤ ਵਿਚ ਸੁਧਾਰ ਨਾ ਹੁੰਦਾ ਵੇਖ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ।ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ, ਪਰ ਉਸਦੀ ਅਜੇ ਤੱਕ ਪਛਾਣ ਨਹੀ ਹੋ ਸਕੀ।ਇਸ 55 ਕੁ ਸਾਲ ਦੇ ਮ੍ਰਿਤਕ ਵਿਅਕਤੀ ਦੀ ਇਕ ਬਾਂਹ ਕੱਟੀ ਹੋਈ ਹੈ।ਚਿੱਟੇ ਰੰਗ ਦੀ ਸ਼ਰਟ ਅਤੇ ਲਾਲ ਰੰਗ ਦੀ ਲੋਅਰ ਪਾਈ ਹੋਈ ਹੈ।ਪਛਾਣ ਲਈ ਮ੍ਰਿਤਕ ਦੀ ਲਾਸ਼ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿਚ ਰੱਖੀ ਗਈ ਹੈ।ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਥਾਣਾ ਸ਼ਹਿਰੀ ਸੁਨਾਮ ਜਾਂ ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਨਾਲ ਸੰਪਰਕ ਕਰ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ 25 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਤੀਜਾ ਦੋਸ਼ੀ ਗ੍ਰਿਫ਼ਤਾਰ
Ad Position 24