08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਦਾ ਘਰ ਘੇਰਨ ਜਾਂਦੇ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰੀ ਰੋਕਿਆ

ਚੀਮਾ ਮੰਡੀ (ਸੰਗਰੂਰ), 8 ਅਗਸਤ (ਗੁਰਜੀਤ ਸਿੰਘ ਚਹਿਲ) - ਡੀ.ਏ. ਦਾ ਬਕਾਇਆ, ਪੰਜਾਬ ਸਕੇਲ ਅਤੇ ਪੁਰਾਣੀ....

Ad Position 21
No active advertisement
ਅਜੀਤ ਡੈਸਕ 08-08-2026

ਚੀਮਾ ਮੰਡੀ (ਸੰਗਰੂਰ), 8 ਅਗਸਤ (ਗੁਰਜੀਤ ਸਿੰਘ ਚਹਿਲ) - ਡੀ.ਏ. ਦਾ ਬਕਾਇਆ, ਪੰਜਾਬ ਸਕੇਲ ਅਤੇ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਘਰ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਬੀਰ ਕਲਾਂ ਤੋਂ ਸਤੌਜ ਨੂੰ ਜਾਂਦੀ ਸੜਕ 'ਤੇ ਹੀ ਜ਼ਬਰੀ ਰੋਕ ਲਿਆ ਅਤੇ ਅਧਿਆਪਕ ਯੂਨੀਅਨਾਂ ਦੇ ਕਾਰਕੁਨਾਂ ਨੇ ਉੱਥੇ ਹੀ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਘਰ ਦਾ ਘਿਰਾਓ ਕਰਨ ਜਾਣ ਤੋਂ ਪਹਿਲਾਂ 180 ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ', '3704 ਅਧਿਆਪਕ ਯੂਨੀਅਨ ਪੰਜਾਬ', ਅਤੇ 'ਠੇਕੇ 'ਤੇ ਅਧਿਆਪਕ ਯੂਨੀਅਨ' ਦੇ ਬੈਨਰ ਹੇਠ ਪਿੰਡ ਬੀਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ, ਜਿਸ ਦੀ ਅਗਵਾਈ 3704 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਫਾਜ਼ਿਲਕਾ ਨੇ ਕੀਤੀ।

ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਕਿਸਾਨਾਂ ਨੇ ਪਿੰਡ ਬੀਰ ਕਲਾਂ ਤੋਂ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਸਥਿਤ ਘਰ ਦੇ ਘਿਰਾਓ ਤੱਕ ਪੈਦਲ ਮਾਰਚ ਸ਼ੁਰੂ ਕੀਤਾ ਅਤੇ ਜਿਉਂ ਹੀ ਇਹ ਅਧਿਆਪਕ ਬੀਰ ਕਲਾਂ-ਸਤੌਜ ਸੜਕ 'ਤੇ ਰਜਵਾਹੇ ਦੇ ਪੁਲ 'ਤੇ ਪਹੁੰਚੇ, ਤਾਂ ਉੱਥੇ ਪਹਿਲਾਂ ਤੋਂ ਤਾਇਨਾਤ ਭਾਰੀ ਗਿਣਤੀ 'ਚ ਪੁਲਿਸ ਫੋਰਸ ਨੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਦਿੱਤਾ। ਪੁਲਿਸ ਦੀ ਧੱਕੇਸ਼ਾਹੀ ਤੋਂ ਨਾਰਾਜ਼, ਅਧਿਆਪਕਾਂ ਅਤੇ ਕਿਸਾਨਾਂ ਨੇ ਪੁਲ 'ਤੇ ਹੀ ਧਰਨਾ ਦਿੱਤਾ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਪੱਤਰ ਲਿਖਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣਗੇ
Ad Position 24