08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਲੁਧਿਆਣਾ ਗੋਲੀ ਕਾਂਡ: ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਵਿਚ ਬੀਤੀ ਰਾਤ...

Ad Position 21
No active advertisement
ਅਜੀਤ ਡੈਸਕ 08-08-2026

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ /ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਵਿਚ ਬੀਤੀ ਰਾਤ ਵਾਪਰੇ ਗੋਲੀਕਾਂਡ ਵਿੱਚ ਨੌਜਵਾਨ ਦੇ ਕਤਲ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਟਿੱਬਾ ਰੋਡ ਦਾ ਰਹਿਣ ਵਾਲਾ ਨੌਜਵਾਨ ਆਪਣੇ ਦੋਸਤਾਂ ਨਾਲ ਰੋਟੀ ਖਾਣ ਤੋਂ ਬਾਅਦ ਵਾਪਸ ਘਰ ਪਰਤ ਰਿਹਾ ਸੀ। ਇਸੇ ਦੌਰਾਨ ਕਾਰ ਵਿਚ ਸਵਾਰ ਹੋ ਕੇ ਆਏ ਕੁਝ ਬਦਮਾਸ਼ਾਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮ੍ਰਿਤਕ ਨੌਜਵਾਨ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਗੈਂਗਸਟਰਾਂ ਦਾ ਖੌਫ਼ ਲਗਾਤਾਰ ਵਧ ਰਿਹਾ ਹੈ।

ਬਿੱਟੂ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿਵਾਈ ਜਾਵੇ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਵੱਡੇ ਪੱਧਰ 'ਤੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਨਹੀਂ ਹੋਣ ਦੇਣਗੇ। ਹੁਣ ਇਸ ਗੋਲੀਕਾਂਡ ਵਿਚ ਪੁਲਿਸ ਕਦੋਂ ਤੱਕ ਮੁਲਜ਼ਮਾਂ ਨੂੰ ਕਾਬੂ ਕਰਦੀ ਹੈ ਅਤੇ ਪਰਿਵਾਰ ਨੂੰ ਕਦੋਂ ਇਨਸਾਫ਼ ਮਿਲਦਾ ਹੈ, ਇਹ ਦੇਖਣਾ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਦੇਸੂਜੋਧਾ: ਦੂਸ਼ਿਤ ਪੀਣ ਵਾਲੇ ਪਾਣੀ-ਪੀਲੀਆ ਮਾਮਲੇ ਵਿਚ ਪ੍ਰਸ਼ਾਸਨ ਤੇ ਪਿੰਡ ਵਾਸੀਆਂ ਵਿਚ ਮੰਗਾਂ ’ਤੇ ਬਣੀ ਸਹਿਮਤੀ ਅਗਲੀ ਖ਼ਬਰ ਸਾਬਕਾ ਜਿਮਨਾਸਟਾਂ ਵਲੋਂ ਸ਼ਾਨਦਾਰ ਖਿਡਾਰੀਆਂ ਦੀ ਮੈਰਿਟ ਸੂਚੀ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਦੀ ਮੰਗ
Ad Position 24