08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਫੋਨ ’ਤੇ ਗੱਲਬਾਤ

ਅਮਰੀਕੀ ਉਪ-ਰਾਸ਼ਟਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਪੱਛਮੀ ਏਸ਼ੀਆ ’ਚ ਵਧ ਰਹੇ ਤਣਾਅ ਵਿਚਕਾਰ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਤੇ ਭਾਰਤ-ਅਮਰੀਕਾ ਵਿਆਪਕ ਗਲੋਬਲ ...ਰਪਤੀ ਵੈਂਸ ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਫੋਨ ’ਤੇ ਗੱਲਬਾਤ

Ad Position 21
No active advertisement
ਅਜੀਤ ਡੈਸਕ 09-08-2026

ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਪੱਛਮੀ ਏਸ਼ੀਆ ’ਚ ਵਧ ਰਹੇ ਤਣਾਅ ਵਿਚਕਾਰ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਤੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਵਧਾਉਣ ’ਤੇ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਵੈਂਸ ਤੇ ਦੂਜੀ ਮਹਿਲਾ ਊਸ਼ਾ ਨੂੰ ਉਨ੍ਹਾਂ ਦੇ ਪੁੱਤਰ ਦੇ ਜਨਮ ’ਤੇ ਵਧਾਈ ਦਿੱਤੀ। ਵੈਂਸ ਦਾ ਪ੍ਰਧਾਨ ਮੰਤਰੀ ਨੂੰ ਫੋਨ ਤੁਰਕੀ, ਸਾਊਦੀ ਅਰਬ ਤੇ ਪਾਕਿਸਤਾਨ ਦੁਆਰਾ ਇਕ ਆਪਸੀ ਰੱਖਿਆ ਸਮਝੌਤੇ ’ਤੇ ਦਸਤਖਤ ਕਰਨ ਤੋਂ ਕੁਝ ਦਿਨ ਬਾਅਦ ਆਇਆ, ਜਿਸ ਨੂੰ ਪੱਛਮੀ ਏਸ਼ੀਆ ਸੰਘਰਸ਼ ਵਿਚਕਾਰ ਇਕ ਨਵੇਂ ਖੇਤਰੀ ਗੱਠਜੋੜ ਦੇ ਪ੍ਰਤੀਬਿੰਬ ਵਜੋਂ ਵਿਆਪਕ ਤੌਰ ’ਤੇ ਦੇਖਿਆ ਜਾ ਰਿਹਾ ਹੈ। ਮੋਦੀ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਤੋਂ ਇਕ ਫ਼ੋਨ ਕਾਲ ਪ੍ਰਾਪਤ ਹੋਈ। ਅਸੀਂ ਮੁੱਖ ਖੇਤਰਾਂ ’ਚ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਹਾਲਾਂਕਿ ਅਮਰੀਕੀ ਪੱਖ ਨੇ ਅਜੇ ਤੱਕ ਗੱਲਬਾਤ ਦਾ ਕੋਈ ਵੇਰਵਾ ਨਹੀਂ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਨਿਆਂ ਤੱਕ ਪ੍ਰਭਾਵਸ਼ਾਲੀ ਪਹੁੰਚ ਲਈ ਗੱਲਬਾਤ, ਸਤਿਕਾਰ ਅਤੇ ਸ਼ਮੂਲੀਅਤ ਜ਼ਰੂਰੀ-ਚੀਫ਼ ਜਸਟਿਸ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੇ ਚਾਨਣ-ਮੁਨਾਰੇ ਹਨ- ਰਾਜਪਾਲ ਮਹਾਰਾਸ਼ਟਰ
Ad Position 24