09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

‘ਆਪ’ ਦੇ ਹਲਕਾ ਰਾਜਾਸਾਂਸੀ ਮੀਡੀਆ ਇੰਚਾਰਜ ਤੇ ਜ਼ਿਲ੍ਹਾ ਜੁਆਇੰਟ ਸਕੱਤਰ ਸ਼ਿਵ ਚੁਗਾਵਾਂ ਨੇ ਵੀ ਦਿੱਤਾ ਅਸਤੀਫ਼ਾ

ਅਜਨਾਲਾ (ਅੰਮ੍ਰਿਤਸਰ), 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਅੰਦਰ ਅਸਤੀਫ਼ਿਆਂ ਦਾ ਸਿਲਸਿਲਾ ਜਾਰੀ ਹੈ। ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ...

Ad Position 21
No active advertisement
ਅਜੀਤ ਡੈਸਕ 09-08-2026

ਅਜਨਾਲਾ (ਅੰਮ੍ਰਿਤਸਰ), 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਅੰਦਰ ਅਸਤੀਫ਼ਿਆਂ ਦਾ ਸਿਲਸਿਲਾ ਜਾਰੀ ਹੈ। ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਹਲਕਾ ਰਾਜਾਸਾਂਸੀ ਦੇ 'ਆਪ' ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਸ਼ਿਵ ਕੁਮਾਰ ਚੁਗਾਵਾਂ ਵਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਇੰਚਾਰਜ ਸ਼ਿਵ ਕੁਮਾਰ ਚੁਗਾਵਾਂ ਦੇ ਅਸਤੀਫ਼ੇ ਨੇ ਪਾਰਟੀ ਅੰਦਰ ਚਰਚਾ ਹੋਰ ਤੇਜ਼ ਕਰ ਦਿੱਤੀ ਹੈ। ਦੋਵਾਂ ਆਗੂਆਂ ਦੇ ਅਸਤੀਫ਼ਿਆਂ ਨੂੰ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹੇ ਅਤੇ ਖ਼ਾਸ ਕਰਕੇ ਰਾਜਾਸਾਂਸੀ ਹਲਕੇ ਦੀ ਸਿਆਸਤ ਵਿਚ ਇਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਸ਼ਿਵ ਕੁਮਾਰ ਚੁਗਾਵਾਂ ਨੇ ਆਪਣੇ ਅਸਤੀਫ਼ੇ ਵਿਚ ਕੀ ਕਾਰਨ ਦੱਸੇ ਹਨ, ਇਸ ਸੰਬੰਧੀ ਵੇਰਵੇ ਸਾਹਮਣੇ ਆਉਣੇ ਬਾਕੀ ਹਨ।

Ad Position 22
No active advertisement
ਪਿਛਲੀ ਖ਼ਬਰ ਆਪ' ਪੰਜਾਬ ਦੇ ਯੂਥ ਵਿੰਗ ਨੇ ਕਰਵਾਈ ਮੈਰਾਥਨ ਅਗਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਤਿੰਨ ਕਾਂਵੜੀਆਂ ਦੀ ਮੌਤ
Ad Position 24