ਅਜਨਾਲਾ/ਰਾਜਾਸਾਂਸੀ (ਅੰਮ੍ਰਿਤਸਰ), 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਵੱਡੀ ਕਾਰਵਾਈ ਕਰਦਿਆਂ ਰਾਜਾਸਾਂਸੀ ਦੇ ਗਾਂਧੀ ਨਗਰ ਇਲਾਕੇ ਵਿੱਚ ਅੱਜ ਕਾਸੋ ਅਪ੍ਰੇਸ਼ਨ ਤਹਿਤ ਤਲਾਸ਼ੀ ਅਭਿਆਨ ਚਲਾਇਆ ਗਿਆ। ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਵਿਚ ਪੁਲਿਸ ਦੀਆਂ ਟੀਮਾਂ ਨੇ ਇਲਾਕੇ ਨੂੰ ਘੇਰ ਕੇ ਘਰਾਂ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ। ਇਸ ਦੌਰਾਨ 8 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ । ਇਸ ਮੌਕੇ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਨਸ਼ਿਆਂ ’ਤੇ ਨਕੇਲ ਕੱਸਣ ਲਈ ਪੁਲਿਸ ਦੇ ਇਹ ਅਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿਚ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਤਾਜ਼ਾ ਖ਼ਬਰਾਂ
Free
ਕਾਸੋ ਅਪ੍ਰੇਸ਼ਨ ਤਹਿਤ ਪੁਲਿਸ ਨੇ 8 ਸ਼ੱਕੀ ਵਿਅਕਤੀ ਲਏ ਹਿਰਾਸਤ ’ਚ
ਅਜਨਾਲਾ/ਰਾਜਾਸਾਂਸੀ (ਅੰਮ੍ਰਿਤਸਰ), 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਵੱਡੀ ਕਾਰਵਾਈ ਕਰਦਿਆਂ ਰਾਜਾਸਾਂਸੀ ਦੇ ਗਾਂਧੀ ਨਗਰ ਇਲਾਕੇ ਵਿੱਚ ਅੱਜ ਕਾਸੋ ਅਪ੍ਰੇਸ਼ਨ...
ਅਜੀਤ ਡੈਸਕ
09-08-2026