09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਦਾ ਦਿਨ-ਦਿਹਾੜੇ ਕਤਲ

ਮੁਹਾਲੀ, 9 ਅਗਸਤ - ਕੁੰਭੜਾ ਇਲਾਕੇ ਵਿਚ ਦਿਨ-ਦਿਹਾੜੇ ਇਕ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਖ ਅਧਿਆਪਕ ਕੁੰਭੜਾ...

Ad Position 21
No active advertisement
ਅਜੀਤ ਡੈਸਕ 09-08-2026

ਮੁਹਾਲੀ, 9 ਅਗਸਤ - ਕੁੰਭੜਾ ਇਲਾਕੇ ਵਿਚ ਦਿਨ-ਦਿਹਾੜੇ ਇਕ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਖ ਅਧਿਆਪਕ ਕੁੰਭੜਾ ਦੇ ਸਰਕਾਰੀ ਸਕੂਲ ਵਿਚ ਤਾਇਨਾਤ ਸਨ।ਮੁੱਢਲੀ ਜਾਣਕਾਰੀ ਮੁਤਾਬਕ ਕਾਰ ਵਿਚ ਆਏ ਹਮਲਾਵਰਾਂ ਨੇ ਮੁੱਖ ਅਧਿਆਪਕ 'ਤੇ ਕੁਹਾੜੀ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਹਮਲੇ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਆਪਣੀ ਕਾਰ ਵਿਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਮਲੇ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਟਾਂਡਾ ’ਚ ਭਾਜਪਾ ਯੁਵਾ ਮੋਰਚਾ ਵਲੋਂ ਕੱਢੀ ਗਈ ਤਿਰੰਗਾ ਯਾਤਰਾ ਅਗਲੀ ਖ਼ਬਰ ਸੰਤ ਸੀਚੇਵਾਲ ਨੇ ਭਗਤ ਪੂਰਨ ਸਿੰਘ ਜੀ ਨੂੰ ‘ਭਾਰਤ ਰਤਨ’ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
Ad Position 24