09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

6 ਸਤੰਬਰ ਨੂੰ ਅਜਨਾਲਾ ’ਚ ਗੂੰਜੇਗੀ ਪੰਜਾਬ ਦੀ ਆਵਾਜ਼, ਸੁਖਬੀਰ ਬਾਦਲ ਦੀ ਰੈਲੀ ਸਰਕਾਰ ਦੀਆਂ ਨਾਕਾਮੀਆਂ ਦਾ ਖੋਲ੍ਹੇਗੀ ਚਿੱਠਾ- ਜੋਧ ਸਿੰਘ ਸਮਰਾ

ਅਜਨਾਲਾ (ਅੰਮ੍ਰਿਤਸਰ), 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ...

Ad Position 21
No active advertisement
ਅਜੀਤ ਡੈਸਕ 09-08-2026

ਅਜਨਾਲਾ (ਅੰਮ੍ਰਿਤਸਰ), 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਵਿਢੀ ਮੁਹਿੰਮ ਦੇ ਦੂਸਰੇ ਪੜਾਅ ਤਹਿਤ 6 ਸਤੰਬਰ ਨੂੰ ਅਜਨਾਲਾ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ‘ਪੰਜਾਬ ਬਚਾਓ ਰੈਲੀ’ ਕੀਤੀ ਜਾਵੇਗੀ। ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਨੇ ਅੱਜ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਪੀ ਗੁੱਝਾਪੀਰ ਦੇ ਗ੍ਰਹਿ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕਰਕੇ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵਰਕਰਾਂ ਨੂੰ ਪੂਰੀ ਤਾਕਤ ਨਾਲ ਜੁਟਣ ਦਾ ਸੱਦਾ ਦਿੱਤਾ। ਉਪਰੰਤ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ 6 ਸਤੰਬਰ ਦੀ ਰੈਲੀ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਹੱਕਾਂ ਦੀ ਆਵਾਜ਼ ਬਣੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸਰਕਾਰ ਵਲੋਂ ਕੀਤੇ ਵੱਡੇ-ਵੱਡੇ ਵਾਅਦਿਆਂ ਦੇ ਮੁਕਾਬਲੇ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਡੀ.ਏ ਨਾ ਦੇਣਾ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਦਾ ਸਬੂਤ ਹੈ। ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਟਾਲਮਟੋਲ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦਾ ਬਣਦਾ ਡੀ.ਏ. ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਜੋਧ ਸਿੰਘ ਸਮਰਾ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਸਿਰਫ਼ ਬਿਆਨਾਂ ਨਾਲ ਹੱਲ ਨਹੀਂ ਹੋਣੀਆਂ, ਇਸ ਲਈ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ, ਮੁਲਾਜ਼ਮਾਂ, ਵਪਾਰੀਆਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਜਵਾਬਦੇਹ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ (ਬ) ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗਾ ਅਤੇ 6 ਸਤੰਬਰ ਦੀ ਅਜਨਾਲਾ ਰੈਲੀ ਤੋਂ ਸਰਕਾਰ ਖ਼ਿਲਾਫ਼ ਲੋਕਾਂ ਦੀ ਆਵਾਜ਼ ਹੋਰ ਬੁਲੰਦ ਕੀਤੀ ਜਾਵੇਗੀ। ਸਮਰਾ ਨੇ ਹਲਕਾ ਅਜਨਾਲਾ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਹੈੱਡ-ਮਾਸਟਰ ਦਾ ਕਤਲ , ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ ਅਗਲੀ ਖ਼ਬਰ ਕਲਾਨੌਰ ਗਊਸ਼ਾਲਾ 'ਚ ਪਿਛਲੇਂ 14 ਦਿਨਾਂ ਦੌਰਾਨ ਹੁਣ ਤੱਕ 80 ਗਊ ਵੰਸ਼ ਨੇ ਸੰਸਾਰ ਛੱਡਿਆ
Ad Position 24