09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਤੂਰਬਨਜਾਰਾ ਵਿਖੇ ਬੀਕੇਯੂ ਉਗਰਾਹਾਂ ਦਾ ਪੱਕਾ ਮੋਰਚਾ ਦਸਵੇਂ ਦਿਨ ’ਚ ਦਾਖ਼ਲ

ਦਿੜ੍ਹਬਾ ਮੰਡੀ (ਸੰਗਰੂਰ), 9 ਅਗਸਤ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ...

Ad Position 21
No active advertisement
ਅਜੀਤ ਡੈਸਕ 09-08-2026

ਦਿੜ੍ਹਬਾ ਮੰਡੀ (ਸੰਗਰੂਰ), 9 ਅਗਸਤ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੀ ਅਗਵਾਈ ਹੇਠ ਪਿੰਡ ਤੂਰਬਨਜਾਰਾ ਵਿਖੇ ਸੈਲੋ ਪਲਾਂਟ ਲਗਾਉਣ ਦੇ ਵਿਰੋਧ ਵਿਚ ਚੱਲ ਰਿਹਾ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਨੌਵੇਂ ਦਿਨ ਵਿਚ ਦਾਖ਼ਲ ਹੋ ਗਿਆ। ਇਸ ਮੌਕੇ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਕਿਹਾ ਕਿ ਪਿੰਡ ਦੀ ਹੱਦ ਨਾਲ ਲੱਗਦੀ ਜਗ੍ਹਾ ’ਤੇ ਪੀਯੂਬੀ ਲੌਜਿਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵਲੋਂ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਸਹਿਯੋਗ ਨਾਲ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਵਿਚ ਨੌਜਵਾਨ ਦਾ ਕੀਤਾ ਕਤਲ ਅਗਲੀ ਖ਼ਬਰ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨ ਦਾ ਸੱਦਾ
Ad Position 24