09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੋਹਾਲੀ ’ਚ ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆਈ 8 ਸਾਲਾਂ ਬੱਚੀ, ਕਰੰਟ ਲੱਗਣ ਨਾਲ ਮੌਤ

ਮੋਹਾਲੀ, 9 ਅਗਸਤ- ਮੋਹਾਲੀ ਦੇ ਨਯਾਗਾਓਂ ਇਲਾਕੇ ਵਿਚ ਬਿਜਲੀ ਵਿਭਾਗ ਦੀ ਕਥਿਤ...

Ad Position 21
No active advertisement
ਅਜੀਤ ਡੈਸਕ 09-08-2026

ਮੋਹਾਲੀ, 9 ਅਗਸਤ- ਮੋਹਾਲੀ ਦੇ ਨਯਾਗਾਓਂ ਇਲਾਕੇ ਵਿਚ ਬਿਜਲੀ ਵਿਭਾਗ ਦੀ ਕਥਿਤ ਲਾਪਰਵਾਹੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ 8 ਸਾਲਾਂ ਬੱਚੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਮਾਨਸੀ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਮਾਨਸੀ ਘਰ ਤੋਂ ਦੁਕਾਨ ’ਤੇ ਸਮਾਨ ਲੈਣ ਲਈ ਗਈ ਸੀ। ਇਸ ਦੌਰਾਨ ਉਹ ਸੜਕ ’ਤੇ ਮੌਜੂਦ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆ ਗਈ। ਕਰੰਟ ਲੱਗਣ ਕਾਰਨ ਬੱਚੀ ਗੰਭੀਰ ਰੂਪ ਵਿਚ ਝੁਲਸ ਗਈ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਰੋਸ ਹੈ। ਲੋਕਾਂ ਵਲੋਂ ਮਾਮਲੇ ਦੀ ਜਾਂਚ ਦੀ ਮੰਗ ਵੀ ਕੀਤੀ ਜਾ ਰਹੀ ਹੈ।

Ad Position 22
No active advertisement
ਅਗਲੀ ਖ਼ਬਰ ਕੱਲ੍ਹ ਪੰਜਾਬ ਕੈਬਨਿਟ ਦੀ ਹੋਵੇਗੀ ਅਹਿਮ ਮੀਟਿੰਗ
Ad Position 24