10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

62 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਫਗਵਾੜਾ (ਕਪੂਰਥਲਾ), 10 ਅਗਸਤ (ਹਰਜੋਤ ਸਿੰਘ ਚਾਨਾ) - ਪਿੰਡ ਮੌਲੀ ਵਿਚ ਇਕ 62 ਸਾਲਾ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ...

Ad Position 21
No active advertisement
ਅਜੀਤ ਡੈਸਕ 10-08-2026

ਫਗਵਾੜਾ (ਕਪੂਰਥਲਾ), 10 ਅਗਸਤ (ਹਰਜੋਤ ਸਿੰਘ ਚਾਨਾ) - ਪਿੰਡ ਮੌਲੀ ਵਿਚ ਇਕ 62 ਸਾਲਾ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ (62) ਵਜੋਂ ਹੋਈ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਪਿੰਡ ਤੋਂ ਬਾਹਰ ਸਥਿਤ ਆਪਣੀ ਹਵੇਲੀ ਵਿਚ ਸੁੱਤਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਮਲੇ ਦੇ ਕਾਰਨਾਂ ਅਤੇ ਮੁਲਜ਼ਮ ਦੀ ਪਛਾਣ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਈਚਾਰੇ ਅਤੇ ਰਾਸ਼ਟਰ ਦੇ ਖ਼ਿਲਾਫ਼ ਹੈ ਐਫਸੀਆਰਏ ਬਿੱਲ - ਪ੍ਰਮੋਦ ਤਿਵਾੜੀ ਅਗਲੀ ਖ਼ਬਰ ਉਤਰਾਖ਼ੰਡ ’ਚ ਲੱਗੇ ਭੁਚਾਲ ਦੇ ਝਟਕੇ
Ad Position 24