10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਇਰਾਦਾ ਕਤਲ ਦੇ ਮਾਮਲੇ ’ਚ ਭਗੌੜਾ ਗ੍ਰਿਫ਼ਤਾਰ

ਸ਼ਾਹਕੋਟ (ਜਲੰਧਰ), 10 ਅਗਸਤ (ਏ.ਐਸ ਅਰੋੜਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ ਵਿਚ ਲੋੜੀਂਦੇ ਇਕ ਭਗੌੜੇ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ।ਡੀ.ਐਸ.ਪੀ. ਸਰਵਨ ਸਿੰਘ ਬੱਲ ਦੀ ਅਗਵਾਈ...

Ad Position 21
No active advertisement
ਅਜੀਤ ਡੈਸਕ 10-08-2026

ਸ਼ਾਹਕੋਟ (ਜਲੰਧਰ), 10 ਅਗਸਤ (ਏ.ਐਸ ਅਰੋੜਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ ਵਿਚ ਲੋੜੀਂਦੇ ਇਕ ਭਗੌੜੇ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ।ਡੀ.ਐਸ.ਪੀ. ਸਰਵਨ ਸਿੰਘ ਬੱਲ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ। ਇੰਸਪੈਕਟਰ ਅਮਨ ਸੈਣੀ ਦੀ ਦੇਖ-ਰੇਖ ਹੇਠ ਪੁਲਿਸ ਨੇ ਪਿੰਡ ਕਾਕੜਾ ਕਲਾਂ ਨੇੜੇ ਨਾਕਾਬੰਦੀ ਦੌਰਾਨ ਬੁਲਟ ਮੋਟਰਸਾਈਕਲ ਸਵਾਰ ਸੰਜੀਵ ਸਿੰਘ ਉਰਫ਼ ਰਾਜਾ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਕੋਲੋਂ 315 ਬੋਰ ਦਾ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਰੌਂਦ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਬਰਾਮਦ ਪਿਸਤੌਲ ਨਾਲ ਉਸ ਨੇ ਧਰਮਕੋਟ ਇਲਾਕੇ ਵਿਚ ਇਕ ਵਿਅਕਤੀ ਨੂੰ ਗੋਲੀ ਮਾਰੀ ਸੀ। ਇਸ ਸੰਬੰਧੀ ਉਸ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਹੈ ਅਤੇ ਉਹ ਪੁਲਿਸ ਨੂੰ ਲੋੜੀਂਦਾ ਸੀ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਧਰਮਕੋਟ ਅਤੇ ਸਿਟੀ ਫ਼ਰੀਦਕੋਟ ਥਾਣਿਆਂ ਵਿਚ ਕੁੱਲ ਤਿੰਨ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਮਾਮਲਾ | ਅਦਾਲਤ ਵਲੋਂ ਚਾਰਜਸ਼ੀਟ ਦੇ ਨੋਟਿਸ 'ਤੇ ਹੁਕਮ ਮੁਲਤਵੀ, 12 ਅਗਸਤ ਤੱਕ ਵਧਾਈ ਮੁਲਜ਼ਮਾਂ ਦੀ ਨਿਆਂਇਕ... ਅਗਲੀ ਖ਼ਬਰ ਝਾਰਖੰਡ : ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਵਿਚ ਹਜ਼ਾਰਾਂ ਵਿਦਿਆਰਥੀ ਪ੍ਰਦਰਸ਼ਨਕਾਰੀਆਂਵਲੋਂ 'ਵ...
Ad Position 24