ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਬੱਸੀ ਪਠਾਣਾ ਤੋਂ ਆਪਣਾ ਪਹਿਲਾ ਉਮੀਦਵਾਰ ਐਲਾਨਿਆ ਗਿਆ ਹੈ ਤੇ ਇਹ ਟਿਕਟ ਸ਼ਹੀਦ ਭਾਈ ਕੇਹਰ ਸਿੰਘ ਦੇ ਵੱਡੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਦਿੱਤੀ ਗਈ ਹੈ।
ਇਹ ਐਲਾਨ ਅੱਜ ਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਜਲੂਪੁਰ ਵਲੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਹੋਰਨਾਂ ਪਾਰਟੀ ਆਗੂਆਂ ਦੀ ਮੌਜੂਦਗੀ ਵਿਚ ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।