10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਫਾਜ਼ਿਲਕਾ ਪੁਲਿਸ ਵਲੋਂ ਵੱਖ-ਵੱਖ ਮੁਕਦਮਿਆਂ ਵਿਚ ਕਰੀਬ 1.5 ਕਿੱਲੋ ਗ੍ਰਾਮ ਹੈਰੋਇਨ, 1 ਪਿਸਟਲ, ਚੋਰੀ ਦੇ ਮੋਬਾਈਲਾਂ ਅਤੇ 2 ਮੋਟਰਸਾਈਕਲਾਂ ਸਣੇ ਅੱਠ ਦੋਸ਼ੀ ਕੀਤੇ ਕਾਬੂ

ਫਾਜ਼ਿਲਕਾ, 10 ਅਗਸਤ (ਬਲਜੀਤ ਸਿੰਘ)- ਫਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਹੋਰ ਸ਼ਰਾਰਤੀ...

Ad Position 21
No active advertisement
ਅਜੀਤ ਡੈਸਕ 10-08-2026

ਫਾਜ਼ਿਲਕਾ, 10 ਅਗਸਤ (ਬਲਜੀਤ ਸਿੰਘ)- ਫਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਹੋਰ ਸ਼ਰਾਰਤੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੇ ਵਿਚ ਬੀਤੇ ਦਿਨੀਂ ਸੀ. ਆਈ. ਏ. ਫਾਜ਼ਿਲਕਾ ਦੀ ਟੀਮ ਅਤੇ ਹੋਰ ਪੁਲਿਸ ਮੁਲਾਜ਼ਮਾਂ ਵਲੋਂ ਮੁਸ਼ਤੈਦੀ ਨਾਲ ਕੰਮ ਕਰਦੇ ਹੋਏ ਕਰੀਬ ਡੇਢ ਕਿਲੋ ਹੈਰੋਇਨ, ਦਰਜਨ ਦੇ ਕਰੀਬ ਮੋਬਾਈਲ, ਦੋ ਮੋਟਰ ਸਾਈਕਲ, ਇਕ ਪਿਸਟਲ ਸਣੇ ਅੱਠ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਐਸ. ਐਸ. ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਟੀਮ ਫਾਜ਼ਿਲਕਾ ਵਲੋਂ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਦੀ ਨਿਗਰਾਨੀ ਹੇਠ ਜਲਾਲਾਬਾਦ ਦੇ ਅਧੀਨ ਪੈਂਦੇ ਅਮੀਰ ਖਾਸ ਥਾਣੇ ਨੇੜੇ ਚੈਕਿੰਗ ਦੌਰਾਨ ਇਕ ਸ਼ੱਕੀ ਕਾਰ ਮਰੂਤੀ ਆਰਟੀਗਾ, ਜਿਸ ਦਾ ਨੰਬਰ ਪੀਬੀ 10 ਸੀ 6870 ਨੂੰ ਰੋਕਿਆ ਗਿਆ ਤਾਂ ਉਸ ਵਿਚੋਂ ਡੇਢ ਕਿਲੋ ਹੈਰੋਇਨ ਬਰਾਮਦ ਹੋਈ। ਇਸ ਕਾਰ ਵਿਚ ਸਵਾਰ ਦੋਨੋਂ ਦੋਸ਼ੀਆਂ ਨੂੰ ਜਿਨ੍ਹਾਂ ਦੀ ਪਹਿਚਾਨ ਕੁਲਬੀਰ ਸਿੰਘ ਪੁੱਤਰ ਮਹਿੰਦਰ ਸਿੰਘ, ਰੋਬਿਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰਕੇ ਐਨ. ਡੀ. ਪੀ. ਐਸ. ਐਕਟ ਦੇ ਅਧੀਨ ਮੁਕਦਮਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਥਾਣਾ ਸਿਟੀ ਜਲਾਲਾਬਾਦ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਵਲੋਂ ਲੁੱਟਾ ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ ਵਿਚ ਕਾਮਯਾਬੀ ਹਾਸਿਲ ਕੀਤੀ ਹੈ ਇਨ੍ਹਾਂ ਦੋਸ਼ੀਆਂ ਪਾਸੋਂ 12 ਚੋਰੀ ਦੇ ਮੋਬਾਈਲ ਫੋਨ, ਦੋ ਮੋਟਰਸਾਈਕਲ ਅਤੇ ਹੋਰ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਪੰਜ ਦੋਸ਼ੀਆਂ ਦੀ ਪਹਿਚਾਨ ਗੁਰਮੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਫੱਤੂ ਵਾਲਾ, ਰਾਜ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਹਜ਼ਾਰਾਂ ਰਾਮ ਸਿੰਘ ਵਾਲਾ, ਪ੍ਰਿੰਸ ਕੁਮਾਰ ਪੁੱਤਰ ਸੁਰਿੰਦਰ ਪਾਲ, ਖੁਸ਼ਪ੍ਰੀਤ ਸਿੰਘ ਪੁੱਤ ਨਰਿੰਦਰ ਸਿੰਘ, ਪ੍ਰਿੰਸ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਦਸ਼ਮੇਸ਼ ਨਗਰੀ ਜਲਾਲਾਬਾਦ ਵਜੋਂ ਹੋਈ ਹੈ।

ਜਿਨ੍ਹਾਂ ਤੇ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ। ਇਸ ਦੇ ਨਾਲ ਹੀ ਥਾਣਾ ਖੁਈ ਖੇੜੇ ਪੁਲਿਸ ਵਲੋਂ ਫਾਜ਼ਿਲਕਾ ਦੇ ਇਲਾਕੇ ਵਿਚ ਗਸ਼ਤ ਦੌਰਾਨ ਇਕ ਸ਼ੱਕੀ ਪੁਰਸ਼ ਨੂੰ ਚੈਕਿੰਗ ਦੌਰਾਨ ਰੋਕਿਆ ਗਿਆ ਤਾਂ ਉਸ ਪਾਸੋਂ ਕਰੀਬ 47 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਸਮੇਤ ਮੈਗਜੀਨ ਬਰਾਮਦ ਹੋਇਆ ਹੈ। ਜਿਸ ਦੀ ਪਹਿਚਾਣ ਬਲਕਰਨ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਜੰਡ ਵਾਲਾ ਖਰਤਾ ਹੋਈ ਹੈ। ਐਸ. ਐਸ. ਪੀ. ਗਗਨ ਅਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਵਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਫਾਜ਼ਿਲਕਾ ਪੁਲਿਸ ਹਮੇਸ਼ਾ ਤਿਆਰ ਹੈ ਅਤੇ ਗੈਰ ਸਮਾਜਿਕ ਤੱਤਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਕੀਮਤ ਵਿਚ ਬਖਸ਼ਿਆ ਨਹੀਂ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਹਸਪਤਾਲ ਦੇ ਬੇਬੇ ਨਾਨਕੀ ਗਾਇਨੀ ਵਿਭਾਗ ਵਿਖੇ ਔਰਤਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਅਗਲੀ ਖ਼ਬਰ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ ਨਗਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ
Ad Position 24