ਚੰਡੀਗੜ੍ਹ, 10 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਚੰਡੀਗੜ੍ਹ ਵਿਖੇ ਭਾਰਤ ਦੇ 31ਵੇਂ ਥਲ ਸੈਨਾ ਮੁਖੀ (COAS) ਜਨਰਲ ਧੀਰਜ ਸੇਠ ਜੀ ਨਾਲ ਇਕ ਅਹਿਮ ਮੁਲਾਕਾਤ ਕੀਤੀ ਗਈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਨਾਲ ਜੁੜੇ ਫੌਜੀ ਮਾਮਲਿਆਂ 'ਤੇ ਸਾਰਥਕ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਕਰਨ ਵਾਲੇ ਸਾਡੇ ਬਹਾਦਰ ਜਵਾਨਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਸਮਰਪਿਤ ਹੈ।