10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਥਾਣੇ ’ਚੋਂ ਹੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਮਾਮਲੇ ’ਚ ਪੁਲਿਸ ਮੁਲਾਜ਼ਮ ਸਮੇਤ ਤਿੰਨ ਗ੍ਰਿਫ਼ਤਾਰ

ਗੁਰੂਹਰਸਹਾਏ (ਫ਼ਿਰੋਜ਼ਪੁਰ), 10 ਅਗਸਤ (ਕਪਿਲ ਕੰਧਾਰੀ)- ਗੁਰੂਹਰਸਹਾਏ ਥਾਣੇ ਵਿਚ ਤਾਇਨਾਤ ਇਕ ਪੁਲਿਸ...

Ad Position 21
No active advertisement
ਅਜੀਤ ਡੈਸਕ 10-08-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 10 ਅਗਸਤ (ਕਪਿਲ ਕੰਧਾਰੀ)- ਗੁਰੂਹਰਸਹਾਏ ਥਾਣੇ ਵਿਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਥਾਣੇ ਅੰਦਰੋਂ ਹੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਮਾਮਲੇ ਨੇ ਪੁਲਿਸ ਵਿਭਾਗ ਵਿਚ ਵੀ ਹਲਚਲ ਪੈਦਾ ਕਰ ਦਿੱਤੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਸਪਾਲ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰੂਹਰਸਹਾਏ ਥਾਣੇ ਵਿਚ ਤਾਇਨਾਤ ਸਿਪਾਹੀ ਏਕਜੋਤ ਆਪਣੇ ਸਾਥੀਆਂ ਨਾਲ ਮਿਲ ਕੇ ਥਾਣੇ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਕੰਮ ਕਰਦਾ ਸੀ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਗੋਲੂ ਕਾ ਮੋੜ ਤੋਂ ਗੁਰੂਹਰਸਹਾਏ ਵੱਲ ਆ ਰਹੇ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪਿੰਡ ਮੋਹਣ ਕੇ ਵਿਖੇ ਨਾਕਾਬੰਦੀ ਕੀਤੀ।

ਨਾਕੇ ਦੌਰਾਨ ਪੁਲਿਸ ਨੇ ਚੈਕਿੰਗ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਏਕਜੋਤ, ਜਸਪ੍ਰੀਤ ਅਤੇ ਲਵਿਸ਼ ਵਜੋਂ ਦੱਸੀ ਹੈ। ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਵਲੋਂ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਥਿਤ ਤੌਰ ’ਤੇ ਕਦੋਂ ਤੋਂ ਥਾਣੇ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚ ਰਹੇ ਸਨ ਅਤੇ ਇਸ ਮਾਮਲੇ ਵਿਚ ਹੋਰ ਕਿੰਨੇ ਵਿਅਕਤੀ ਸ਼ਾਮਲ ਹਨ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਕੀਤੀ ਜਾ ਰਹੀ ਪੁੱਛਗਿੱਛ ਤੋਂ ਬਾਅਦ ਮਾਮਲੇ ਸਬੰਧੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਸਨੌਰ ’ਚ ਕਿਰਚਾਂ ਮਾਰ ਕੇ 27 ਸਾਲਾਂ ਨੌਜਵਾਨ ਦਾ ਕਤਲ, ਇਲਾਕੇ ’ਚ ਦਹਿਸ਼ਤ ਅਗਲੀ ਖ਼ਬਰ ਪਹਿਲਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ
Ad Position 24