11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਪੁਲਿਸ ਵਲੋਂ ਨਸ਼ੇ ਦੀ ਵਾਇਰਲ ਵੀਡੀਓ ’ਤੇ ਵੱਡਾ ਖ਼ੁਲਾਸਾ

ਚੰਡੀਗੜ੍ਹ, 11 ਅਗਸਤ- ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ, ਜਿਸ ਵਿਚ ਇਹ ਦਾਅਵਾ ਕੀਤਾ ਗਿਆ ਹੈ ਕਿ ਇਹ ਪੰਜਾਬ ਦਾ ਹੈ, ਨੇ ਇਕ ਨਵਾਂ ਵਿਵਾਦ ਛੇੜ ਦਿੱਤਾ ਹੈ। ਸਾਬਕਾ ਕ੍ਰਿਕਟਰ ...

Ad Position 21
No active advertisement
ਅਜੀਤ ਡੈਸਕ 11-08-2026

ਚੰਡੀਗੜ੍ਹ, 11 ਅਗਸਤ- ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ, ਜਿਸ ਵਿਚ ਇਹ ਦਾਅਵਾ ਕੀਤਾ ਗਿਆ ਹੈ ਕਿ ਇਹ ਪੰਜਾਬ ਦਾ ਹੈ, ਨੇ ਇਕ ਨਵਾਂ ਵਿਵਾਦ ਛੇੜ ਦਿੱਤਾ ਹੈ। ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦੋ ਨੌਜਵਾਨਾਂ ਦੀ ਨਸ਼ੇ ’ਚ ਡੁੱਬੇ ਹੋਣ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਸੂਬੇ ਦੇ ਨਸ਼ਿਆਂ ਦੀ ਦੁਰਵਰਤੋਂ ਅਤੇ ਸਰਕਾਰੀ ਨੀਤੀਆਂ 'ਤੇ ਆਪਣਾ ਦੁੱਖ ਪ੍ਰਗਟ ਕੀਤਾ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਇਸ ਮਾਮਲੇ 'ਤੇ ਤੁਰੰਤ ਜਵਾਬ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਵਾਇਰਲ ਵੀਡੀਓ ਪੰਜਾਬ ਦਾ ਨਹੀਂ, ਸਗੋਂ ਰਾਜਸਥਾਨ ਦੇ ਸ੍ਰੀ ਗੰਗਾਨਗਰ ਦਾ ਹੈ।


ਹਾਲ ਹੀ ਵਿਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿਚ ਦੋ ਨੌਜਵਾਨ ਨਸ਼ੇ ਦੀ ਹਾਲਤ ਵਿਚ ਸੜਕ 'ਤੇ ਝੂਮਦੇ ਦਿਖਾਈ ਦਿੱਤੇ। ਵੀਡੀਓ ਦੇ ਪਿੱਛੇ ਵਿਚ ਇਕ ਪੰਜਾਬੀ ਗੀਤ ਚੱਲ ਰਿਹਾ ਸੀ, ਜਿਸ ਕਾਰਨ ਸੋਸ਼ਲ ਮੀਡੀਆ ’ਤੇ ਇਸ ਨੂੰ ਪੰਜਾਬ ਨਾਲ ਜੋੜਿਆ ਗਿਆ।

ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਸਾਂਝੀ ਕੀਤੀ ਤੇ ਲਿਖਿਆ ਕਿ ਪੰਜਾਬ ਨੂੰ ਕਿਸੇ ਦੀ ਨਜ਼ਰ ਲੱਗ ਗਈ ਹੈ ਅਤੇ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦੀ ਦੇ ਕੰਢੇ 'ਤੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਜੋ ਕਦੇ ਆਪਣੀ ਤਰੱਕੀ, ਹਿੰਮਤ ਅਤੇ ਬਹਾਦਰੀ ਲਈ ਜਾਣਿਆ ਜਾਂਦਾ ਸੀ, ਹੁਣ ਨਸ਼ੇ ਦੀ ਲਤ ਵਿਚ ਫਸ ਗਿਆ ਹੈ। 

ਜਿਵੇਂ ਹੀ ਹਰਭਜਨ ਸਿੰਘ ਦੀ ਪੋਸਟ ਸਾਹਮਣੇ ਆਈ, ਪੰਜਾਬ ਪੁਲਿਸ ਨੇ ਮਾਮਲੇ ਦਾ ਨੋਟਿਸ ਲਿਆ ਅਤੇ ਸਾਬਕਾ ਕ੍ਰਿਕਟਰ ਨੂੰ ਟੈਗ ਕਰਦੇ ਹੋਏ ਦਾਅਵੇ ਦਾ ਖੰਡਨ ਕੀਤਾ। ਇਕ ਅਧਿਕਾਰਤ ਬਿਆਨ ਵਿਚ ਪੰਜਾਬ ਪੁਲਿਸ ਨੇ ਕਿਹਾ ਕਿ ਵੀਡੀਓ ਦਾ ਪੰਜਾਬ ਜਾਂ ਪੰਜਾਬ ਪੁਲਿਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਘਟਨਾ ਗੁਆਂਢੀ ਰਾਜ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਦੀ ਹੈ। 

ਪੰਜਾਬ ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਵੀਡੀਓ ਵਿਚ ਸਿਰਫ਼ ਪੰਜਾਬੀ ਭਾਸ਼ਾ ਜਾਂ ਆਡੀਓ ਟਰੈਕ ਹੋਣ ਨਾਲ ਇਹ ਪੰਜਾਬ ਦੀ ਘਟਨਾ ਨਹੀਂ ਬਣ ਜਾਂਦੀ। ਪੁਲਿਸ ਪ੍ਰਸ਼ਾਸਨ ਨੇ ਸਾਰੇ ਉਪਭੋਗਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਗੁੰਮਰਾਹਕੁੰਨ ਜਾਣਕਾਰੀ ਪੋਸਟ ਕਰਨ ਜਾਂ ਪੰਜਾਬ ਪੁਲਿਸ ਨੂੰ ਟੈਗ ਕਰਨ ਤੋਂ ਪਹਿਲਾਂ ਤੱਥਾਂ ਅਤੇ ਸਥਾਨ ਦੀ ਪੁਸ਼ਟੀ ਕਰਨ। ਉਨ੍ਹਾਂ ਸਾਰਿਆਂ ਨੂੰ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਨਾਲ ਸਮੱਗਰੀ ਸਾਂਝੀ ਕਰਨ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ ਦੇ ਕਤਲ ’ਚ ਲੋੜੀਂਦੇ ਦੋ ਮੁਲਜ਼ਮ ਕਾਬੂ- ਡੀ.ਜੀ.ਪੀ. ਪੰਜਾਬ
Ad Position 24