11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚੰਡੀਗੜ੍ਹ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 11 ਅਗਸਤ (ਕਪਿਲ ਵਧਵਾ)-ਚੰਡੀਗੜ੍ਹ ਦੇ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਅਤੇ ਸੈਕਟਰ-27 ਸਥਿਤ ਭਵਨ ਵਿਦਿਆਲੇ ਨੂੰ ਅੱਜ ਮੰਗਲਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਅਤੇ ਪੁਲਿਸ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ। ਫਿਲਹਾਲ ਸ਼ਹਿਰ ਦੇ ਇਨ੍ਹਾਂ ਦੋ ਸਕੂਲਾਂ ਨੂੰ ...

Ad Position 21
No active advertisement
ਅਜੀਤ ਡੈਸਕ 11-08-2026

ਚੰਡੀਗੜ੍ਹ, 11 ਅਗਸਤ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਅਤੇ ਸੈਕਟਰ-27 ਸਥਿਤ ਭਵਨ ਵਿਦਿਆਲੇ ਨੂੰ ਅੱਜ ਮੰਗਲਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਅਤੇ ਪੁਲਿਸ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ। ਫਿਲਹਾਲ ਸ਼ਹਿਰ ਦੇ ਇਨ੍ਹਾਂ ਦੋ ਸਕੂਲਾਂ ਨੂੰ ਧਮਕੀ ਮਿਲਣ ਦੀ ਹੀ ਜਾਣਕਾਰੀ ਸਾਹਮਣੇ ਆਈ ਹੈ। ਧਮਕੀ ਮਿਲਣ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਵਲੋਂ ਦੋਵਾਂ ਸਕੂਲਾਂ ਦੀ ਸੁਰੱਖਿਆ ਨੂੰ ਲੈ ਕੇ ਸਾਵਧਾਨੀ ਵਜੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਵਲੋਂ ਸਕੂਲਾਂ ਦੇ ਅੰਦਰ ਅਤੇ ਆਸ-ਪਾਸ ਦੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਧਮਕੀ ਦੇ ਸਰੋਤ ਅਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵਲੋਂ ਸਕੂਲ ਪ੍ਰਬੰਧਕਾਂ ਨਾਲ ਵੀ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਵੀ ਚਿੰਤਾ ਦਾ ਮਾਹੌਲ ਬਣ ਗਿਆ ਹੈ।  ਫਿਲਹਾਲ ਤਲਾਸ਼ੀ ਅਭਿਆਨ ਦੌਰਾਨ ਦੋਨਾਂ ਸਕੂਲਾਂ ਵਿਚ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

Ad Position 22
No active advertisement
ਪਿਛਲੀ ਖ਼ਬਰ ਐਨਡੀਏ ਦੇ ਸੰਸਦ ਮੈਂਬਰ ਵਿਰੋਧੀ ਧਿਰ ਦੇ ਖ਼ਿਲਾਫ਼ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਵੱਲ ਕਰਨਗੇ ਮਾਰਚ ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ ਨਸ਼ੇ ਦੀ ਵਾਇਰਲ ਵੀਡੀਓ ’ਤੇ ਵੱਡਾ ਖ਼ੁਲਾਸਾ
Ad Position 24