11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਤਿੰਨ ਨੌਜਵਾਨਾਂ ਦੇ ਇਕੱਠੇ ਖਾਧੀ ਸਲਫਾਸ, ਇਕ ਦੀ ਮੌਤ

ਨਵਾਂਸ਼ਹਿਰ, 11 ਅਗਸਤ (ਜਸਬੀਰ ਸਿੰਘ ਨੂਰਪੁਰ, ਗੁਰਨਾਮ ਸਿੰਘ ਸੈਣੀ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ....

Ad Position 21
No active advertisement
ਅਜੀਤ ਡੈਸਕ 11-08-2026

ਨਵਾਂਸ਼ਹਿਰ, 11 ਅਗਸਤ (ਜਸਬੀਰ ਸਿੰਘ ਨੂਰਪੁਰ, ਗੁਰਨਾਮ ਸਿੰਘ ਸੈਣੀ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਗੜ੍ਹਪਧਾਣਾ ਵਿਖੇ ਉਸ ਵੇਲੇ ਕੋਹਰਾਮ ਮਚ ਗਿਆ, ਜਦੋਂ ਇੱਥੋਂ ਦੇ ਚੜ੍ਹਦੀ ਉਮਰ ਦੇ ਤਿੰਨ ਨੌਜਵਾਨਾਂ ਨੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ, ਜਿਸ ਉਪਰੰਤ ਉਨ੍ਹਾਂ ਵਿਚੋਂ ਇਕ ਨੌਜਵਾਨ ਪਰਮਜੀਤ ਸਿੰਘ (15) ਪੁੱਤਰ ਦਵਿੰਦਰ ਸਿੰਘ ਦੀ ਮੌਤ ਹੋ ਗਈ, ਇਕ ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਇਕ ਨੌਜਵਾਨ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਦੀਪ ਸਿੰਘ ਤੋਂ ਇਲਾਵਾ ਬਲਵੀਰ ਸਿੰਘ ਥਾਂਦੀ, ਜੁਝਾਰ ਸਿੰਘ, ਸੋਹਣ ਸਿੰਘ ਇੰਸਪੈਕਟਰ, ਜਸਵੰਤ ਸਿੰਘ ਰੋਡਵੇਜ਼, ਅਮਰ ਦਾਸ ਪੰਚ, ਦਰਸ਼ਨ ਸਿੰਘ, ਗਗਨਦੀਪ ਸਿੰਘ ਆਦਿ ਨੇ ਦੱਸਿਆ ਕਿ ਇਕ 22 ਸਾਲਾਂ ਨੌਜਵਾਨ ਦਿਲਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗੜ੍ਹਪਧਾਣਾ, ਜਿਸਨੂੰ ਟੈਲੀਫੋਨ ’ਤੇ ਔਨਲਾਈਨ ਬਿਜ਼ਨਸ ਕਰਨ ਸਮੇਂ ਲੱਖਾਂ ਰੁਪਏ ਦਾ ਘਾਟਾ ਪੈ ਗਿਆ, ਜਿਸਨੇ ਆਪਣੇ 15-16 ਸਾਲ ਦੀ ਉਮਰ ਦੇ ਦੋ ਦੋਸਤਾਂ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਗੜ੍ਹਪਧਾਣਾ ਅਤੇ ਮਨਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਨੂੰ ਆਪਣੇ ਇਕ ਬੰਦ ਪਏ ਘਰ ਵਿਚ ਸੱਦਕੇ ਦੱਸਿਆ, ਕਿ ਉਹ ਬਿਜ਼ਨਸ ਵਿਚ ਘਾਟਾ ਪੈਣ ਅਤੇ ਆਪਣੇ ਘਰਦਿਆਂ ਤੋਂ ਡਰਦੇ ਹੋਏ ਸਲਫਾਸ ਖਾਣ ਲੱਗਾ ਹੈ, ਜਿਸ ਉਪਰੰਤ ਉਸਦੇ ਨਾਲ ਦੋਸਤੀ ਨਿਭਾਉਂਦਿਆਂ ਤਿੰਨਾਂ ਨੇ ਹੀ ਸਲਫਾਸ ਦੀਆਂ ਗੋਲੀਆਂ ਖਾ ਲਈਆਂ, ਜਿਨ੍ਹਾਂ ਚੋਂ ਇਕ ਨੌਜਵਾਨ ਨੇ ਆਪਣੇ ਇਕ ਜਾਣਕਾਰ ਨੂੰ ਵੀਡੀਓ ਕਾਲ ਰਾਹੀਂ ਸਲਫਾਸ ਖਾਣ ਬਾਰੇ ਜਾਣਕਾਰੀ ਦਿੱਤੀ ਜਿਸ ਉਪਰੰਤ ਜਾਣਕਾਰ ਨੇ ਪਿੰਡ ਗੜ੍ਹਪਧਾਣਾ ਆ ਕੇ ਹਾਲ-ਦੁਹਾਈ ਪਾਈ, ਜਿਸ ਉਪਰੰਤ ਪਿੰਡ ਵਾਸੀਆਂ ਨੇ ਕੰਧ ਟੱਪ ਕੇ ਤੜਫਦੇ ਹੋਏ ਨੌਜਵਾਨਾਂ ਨੂੰ ਤੁਰੰਤ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਇਲਾਜ ਲਈ ਲਿਆਂਦਾ ਜਿੱਥੇ ਇਕ ਨੌਜਵਾਨ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਦਿਲਪ੍ਰੀਤ ਸਿੰਘ ਮੌਤ ਨਾਲ ਲੜਾਈ ਲੜ ਰਿਹਾ ਹੈ।

ਇਸੇ ਤਰ੍ਹਾਂ ਤੀਸਰਾ ਨੌਜਵਾਨ ਮਨਿੰਦਰ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਮ੍ਰਿਤਕ ਨੌਜਵਾਨ ਪਰਮਜੀਤ ਸਿੰਘ ਇਕ ਗਰੀਬ ਪਰਿਵਾਰ ਨਾਲ ਸਬੰਧਤ ਹੈ ਜੋ ਸਿੱਖੀ ਸਰੂਪ ਵਿਚ ਹੋਣ ਕਰਕੇ ਇਕ ਕੀਰਤਨੀ ਜਥੇ ਨਾਲ ਸੇਵਾ ਨਿਭਾ ਰਿਹਾ ਸੀ। ਮੌਕੇ ’ਤੇ ਸਤਨਾਮ ਸਿੰਘ ਐੱਸ.ਐੱਚ.ਓ ਔੜ ਨੇ ਆਪਣੀ ਟੀਮ ਸਮੇਤ ਪੁੱਜ ਕੇ ਇਸ ਘਟਨਾ ਦੀ ਤਫਤੀਸ਼ ਸ਼ੁਰੂ ਕਰ ਦਿੱਤੀ। ਜਿਨ੍ਹਾਂ ਗੱਲਬਾਤ ਰਾਹੀਂ ਦੱਸਿਆ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਗੰਭੀਰ ਮਾਮਲੇ ਦਾ ਸੱਚ ਸਾਹਮਣੇ ਆ ਸਕੇ ਪ੍ਰੰਤੂ ਮੁੱਢਲੀ ਤਫਤੀਸ਼ ਤੋਂ ਮਾਮਲਾ ਆਤਮਾ ਹੱਤਿਆ ਕਰਨ ਦਾ ਹੀ ਲੱਗ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਨੇੜਲੇ ਪਿੰਡ ਭਰੂਰ ਵਿਚ ਇਕ ਵਿਅਕਤੀ ਦੀ ਹੱਤਿਆ ਅਗਲੀ ਖ਼ਬਰ 15 ਅਗਸਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਪੋਸਟ, ਆਓ ਹਰ ਘਰ ਤਿਰੰਗਾ ਲਹਿਰਾਈਏ..
Ad Position 24