11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਡੀ.ਐਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਕੈਸੋ ਆਪਰੇਸ਼ਨ ਚਲਾਇਆ

ਚੋਗਾਵਾਂ/ਅੰਮ੍ਰਿਤਸਰ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ....

Ad Position 21
No active advertisement
ਅਜੀਤ ਡੈਸਕ 11-08-2026

ਚੋਗਾਵਾਂ/ਅੰਮ੍ਰਿਤਸਰ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਅਪਰਾਧੀਆਂ ਨੂੰ ਫੜਨ ਲਈ ਡੀ.ਐਸ.ਪੀ. ਜਗਬੀਰ ਔਲਖ ਚੋਗਾਵਾਂ ਦੀ ਅਗਵਾਈ ਹੇਠ ਕਸਬਾ ਚੋਗਾਵਾਂ ਅਤੇ ਚਵਿੰਡਾ ਵਿਖੇ ਕੈਸੋ ਆਪਰੇਸ਼ਨ ਥਾਣਾ ਲੋਪੋਕੇ ਦੀ ਪੁਲਿਸ ਫੋਰਸ ਨਾਲ ਚਲਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਲੜਾਈ ਨੂੰ ਤੇਜ਼ ਕਰਨਾ ਤੇ ਨੱਥ ਪਾਉਣਾ ਹੈ। ਪੁਲਿਸ ਇਸ ਤਰ੍ਹਾਂ ਦੀ ਮੁਹਿੰਮ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ। ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਤਾਵਾਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਚਾਰ ਵਿਅਕਤੀਆਂ ਨੂੰ ਰਾਉਂਡ ਅਪ ਕੀਤਾ ਗਿਆ। ਵਿਸ਼ਾਲਦੀਪ ਸਿੰਘ ਪੁੱਤਰ ਬਾਜ ਸਿੰਘ ਵਾਸੀ ਚਵਿੰਡਾ ਖੁਰਦ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਦੀ ਮੁਕਦਮਾ ਦਰਜ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 4 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਸੁਨਾਮ ਨੇੜਲੇ ਪਿੰਡ ਭਰੂਰ ਵਿਚ ਇਕ ਵਿਅਕਤੀ ਦੀ ਹੱਤਿਆ
Ad Position 24