11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿੰਡ ਦੇ ਹੀ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਛੋਟਾ ਭਰਾ ਜ਼ਖਮੀ

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)- ਜ਼ਿਲ੍ਹਾਂ ਕਪੂਰਥਲਾ ਦੇ ਪਿੰਡ ਬਿਸ਼ਨਪੁਰ ਜੱਟਾਂ ਵਿਖੇ...

Ad Position 21
No active advertisement
ਅਜੀਤ ਡੈਸਕ 11-08-2026

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)- ਜ਼ਿਲ੍ਹਾਂ ਕਪੂਰਥਲਾ ਦੇ ਪਿੰਡ ਬਿਸ਼ਨਪੁਰ ਜੱਟਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਮੋਟਰਸਾਈਕਲ ਸਵਾਰ ਪਿੰਡ ਦੇ ਹੀ ਦੋ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਦੇਰ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਉਸਦਾ ਛੋਟਾ ਭਰਾ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਡਾ. ਸ਼ੀਤਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਫੌਰੈਂਸਿੰਕ ਟੀਮ ਵੀ ਮੌਕੇ 'ਤੇ ਪੁੱਜੀ ਜਿਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਸੀ। ਮਿ੍ਤਕ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ਼ ਲੱਭਾ (24) ਪੁੱਤਰ ਸੋਢੀ ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ ਜਦਕਿ ਉਸਦੇ ਭਰਾ ਹਰਸ਼ਦੀਪ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ, ਜਿਸਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਹੈ।ਡੀ.ਐਸ.ਪੀ. ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਹਿਚਾਣ ਹੋ ਗਈ ਹੈ। ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਟੈਂਕਰ ਤੇ ਕਾਰ ਦੀ ਟੱਕਰ ਵਿਚ ਕਾਰ ਸਵਾਰ ਪਤੀ ਪਤਨੀ ਜ਼ਖ਼ਮੀ ਅਗਲੀ ਖ਼ਬਰ ਜੇਐਸਐਸਸੀ ਜੂਨੀਅਰ ਇੰਜੀਨੀਅਰ ਪੇਪਰ ਲੀਕ ਮਾਮਲਾ: ਐਸ.ਆਈ.ਟੀ. ਨੇ ਮੁੰਬਈ ਵਿਚ ਮੁੱਖ ਏਜੰਸੀ ਆਪਰੇਟਰ ਨੂੰ ਗ੍ਰਿਫ਼ਤਾਰ ਕੀਤਾ
Ad Position 24