12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਸ਼ਮੀਰ ਵਿਚ ਪਾਕਿਸਤਾਨੀ ਫੌਜ ਦੇ ਅੱਤਿਆਚਾਰਾਂ ਵਿਰੁੱਧ ਇਟਲੀ ਵਿਖੇ ਭਾਰੀ ਰੋਸ ਪ੍ਰਦਰਸ਼ਨ

ਮਿਲਾਨ (ਇਟਲੀ)12ਅਗੱਸਤ(ਹਰਦੀਪ ਸਿੰਘ ਕੰਗ)ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ(ਪੀ ਓ ਕੇ )ਵਿੱਚ ਪਾਕਿਸਤਾਨੀ ਫੋਰਸਾਂ ਵੱਲੋ ਨਿਰਦੋਸ਼ ਨਾਗਰਿਕਾਂ ਦੇ ਕਤਲਾਂ ਅਤੇ ਉਨਾਂ ਤੇ ਹੋ...

Ad Position 21
No active advertisement
ਅਜੀਤ ਡੈਸਕ 12-08-2026

ਮਿਲਾਨ (ਇਟਲੀ),12 ਅਗਸਤ (ਹਰਦੀਪ ਸਿੰਘ ਕੰਗ)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਵਿਚ ਪਾਕਿਸਤਾਨੀ ਫੋਰਸਾਂ ਵਲੋਂ ਨਿਰਦੋਸ਼ ਨਾਗਰਿਕਾਂ ਦੇ ਕਤਲਾਂ ਅਤੇ ਉਨ੍ਹਾਂ ’ਤੇ ਹੋ ਰਹੇ ਜ਼ੁਲਮਾਂ ਦੇ ਵਿਰੋਧ ਵਿਚ ਇਟਲੀ ਦੇ ਬੋਲੋਨੀਆ ਸ਼ਹਿਰ ਵਿਚ ਕਸ਼ਮੀਰੀ ਪ੍ਰਵਾਸੀ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਵਿਰੋਧ ਮਾਰਚ ਕੱਢਿਆ, ਜਿਸ ਵਿਚ ਸੈਂਕੜੇ ਵਿਅਕਤੀਆਂ ਨੇ ਹਿੱਸਾ ਲਿਆ ਅਤੇ ਪਾਕਿਸਤਾਨੀ ਫੋਰਸ ਦੇ ਜ਼ੁਲਮਾਂ ਖਿਲਾਫ਼ ਆਵਾਜ ਬੁਲੰਦ ਕੀਤੀ ਅਤੇ ਜੰਮ ਕੇ ਨਾਅਰੇਬਾਜੀ ਵੀ ਕੀਤੀ ਅਤੇ ਜੁਆਇੰਟ ਅਵਾਮੀ ਐਕਸ਼ਨ ਕਮੇਟੀ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ। ਇਸ ਐਕਸ਼ਨ ਕਮੇਟੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਸ਼ਾਂਤੀਪੂਰਵਕ ਢੰਗ ਨਾਲ ਆਪਣੇ ਬੁਨਿਆਦੀ ਹੱਕਾਂ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਇਟਲੀ ਸਮੇਤ ਯੂਰਪ ਭਰ ਦੇ ਮੁਲਕਾਂ ਅੰਦਰ ਪਾਕਿਸਤਾਨੀ ਫੋਰਸ ਦੇ ਜ਼ੁਲਮਾਂ ਖਿਲਾਫ਼ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਯੁਨਾਈਟਿੰਡ ਕਿੰਗਡਮ ਦੇ ਬ੍ਰੈਡਫੋਰਡ ਸ਼ਹਿਰ ਵਿਚ ਸਥਿਤ ਪਾਕਿਸਤਾਨੀ ਕੌਂਸਲੇਟ ਦੇ ਬਾਹਰ ਵੀ ਕਸ਼ਮੀਰੀ ਭਾਈਚਾਰੇ ਦੇ ਲੋਕਾਂ ਨੇ ਅਜਿਹਾ ਹੀ ਇਕ ਰੋਸ ਮਾਰਚ ਕੱਢਿਆ ਸੀ।

Ad Position 22
No active advertisement
ਪਿਛਲੀ ਖ਼ਬਰ ਭੋਜਸ਼ਾਲਾ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ ਅਗਲੀ ਖ਼ਬਰ ਪਹਾੜੀ ਖੇਤਰਾਂ ਵਿਚ ਭਾਰੀ ਬਾਰਿਸ਼ਾਂ ਕਾਰਨ ਰਾਵੀ ਦਰਿਆ ’ਚ ਪਾਣੀ ਦਾ ਪੱਧਰ ਵਧਿਆ
Ad Position 24