ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ) - ਜਸਟਿਸ ਯਸ਼ਵੰਤ ਵਰਮਾ ਦੇ ਘਰ ਤੋਂ ਨਕਦੀ ਦੀ ਬਰਾਮਦਗੀ ਦੀ ਜਾਂਚ ਰਿਪੋਰਟ ਅੱਜ ਲੋਕ ਸਭਾ ਅਤੇ ਰਾਜ ਸਭਾ ਵਿਚ ਪੇਸ਼ ਕੀਤੀ ਜਾਵੇਗੀ। ਰਿਪੋਰਟ ਵਿਚ ਜਾਂਚ ਦੌਰਾਨ ਦਰਜ ਕੀਤੇ ਗਏ ਮੌਖਿਕ ਅਤੇ ਦਸਤਾਵੇਜ਼ੀ ਸਬੂਤ ਸ਼ਾਮਿਲ ਹਨ। ਤਿੰਨ ਮੈਂਬਰੀ ਜਾਂਚ ਕਮੇਟੀ ਨੇ 55 ਤੋਂ ਵੱਧ ਗਵਾਹਾਂ ਦੀ ਇੰਟਰਵਿਊ ਲਈ। ਕਮੇਟੀ ਨੂੰ ਜਸਟਿਸ ਵਰਮਾ ਦੇ ਸਰਕਾਰੀ ਘਰ 'ਤੋਂ ਵੱਡੀ ਮਾਤਰਾ ਵਿਚ ਸੜੇ ਅਤੇ ਅਣਸਾੜੇ ਕਰੰਸੀ ਨੋਟਾਂ ਦੀ ਬਰਾਮਦਗੀ ਦੇ ਦੋਸ਼ਾਂ ਵਿਚ ਪਹਿਲੀ ਨਜ਼ਰੇ ਸਬੂਤ ਮਿਲੇ।
ਜਾਂਚ ਕਮੇਟੀ ਨੇ ਜਸਟਿਸ ਵਰਮਾ ਨੂੰ ਦੁਰਵਿਵਹਾਰ ਦਾ ਦੋਸ਼ੀ ਪਾਇਆ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਸ਼ ਕੀਤੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ 146 ਸੰਸਦ ਮੈਂਬਰਾਂ ਦੁਆਰਾ ਪੇਸ਼ ਕੀਤੇ ਗਏ ਪ੍ਰਸਤਾਵ ਤੋਂ ਬਾਅਦ 15 ਅਗਸਤ, 2025 ਨੂੰ ਕਮੇਟੀ ਦਾ ਗਠਨ ਕੀਤਾ।