12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਰਜ਼ੇ ਤੋਂ ਦੁਖੀ ਕਿਸਾਨ ਵਲੋਂ ਖੁਦਕਸ਼ੀ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 12 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਪਿੰਡ ਸੰਗਤੀਵਾਲਾ ਦੇ ਕਰਜ਼ੇ ਕਾਰਨ ਦੁਖੀ ਇਕ ਨੌਜਵਾਨ ਕਿਸਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 12-08-2026

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 12 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਪਿੰਡ ਸੰਗਤੀਵਾਲਾ ਦੇ ਕਰਜ਼ੇ ਕਾਰਨ ਦੁਖੀ ਇਕ ਨੌਜਵਾਨ ਕਿਸਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਜੱਗਾ ਸਿੰਘ (32) ਪੁੱਤਰ ਪਾਲ ਸਿੰਘ ਪਿੰਡ ਸੰਗਤੀਵਾਲਾ, ਇਕ ਛੋਟਾ ਕਿਸਾਨ ਸੀ, ਜੋ ਆਪਣੀ ਸਿਰਫ਼ ਦੋ ਏਕੜ ਜ਼ਮੀਨ ਸਮੇਤ ਠੇਕੇ ’ਤੇ ਜ਼ਮੀਨ ਲੈ ਕੇ ਆਪਣਾ ਪਰਿਵਾਰ ਪਾਲ ਰਿਹਾ ਸੀ, ਦੇ ਸਿਰ ’ਤੇ ਸਰਕਾਰੀ ਅਤੇ ਗੈਰ ਸਰਕਾਰੀ ਕਰੀਬ ਪੰਜ ਲੱਖ ਰੁਪਏ ਕਰਜ਼ਾ ਵੀ ਸੀ। ਹਰ ਵਾਰ ਫ਼ਸਲ ਦਾ ਝਾੜ ਘੱਟਣ ਕਾਰਨ ਉਹ ਹੁਣ ਕਰਜ਼ਾ ਮੋੜਨ ਤੋਂ ਅਸਮਰੱਥ ਸੀ, ਜਿਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ।

ਕਿਸਾਨ ਜੱਗਾ ਸਿੰਘ ਨੇ ਬੀਤੀ 9 ਅਗਸਤ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਪਤਾ ਲੱਗਣ ’ਤੇ ਪਰਿਵਾਰ ਵਲੋਂ ਉਸ ਨੂੰ ਇਲਾਜ ਲਈ ਤੁਰੰਤ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਸੰਦੀਪ ਕੌਰ ਦੇ ਬਿਆਨਾਂ ’ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਸੰਗਤੀਵਾਲਾ ਦੇ ਸਾਬਕਾ ਸਰਪੰਚ ਜਥੇਦਾਰ ਰਘਵੀਰ ਸਿੰਘ ਅਤੇ ਅਕਾਲੀ ਆਗੂ ਦਰਸ਼ਨ ਸਿੰਘ ਸੰਗਤੀਵਾਲਾ ਨੇ ਕਿਹਾ ਕਿ ਮ੍ਰਿਤਕ ਜੱਗਾ ਸਿੰਘ ਆਪਣੇ ਪਿੱਛੇ ਆਪਣੀ ਵਿਧਵਾ ਮਾਂ ਅਤੇ ਪਤਨੀ ਤੋਂ ਇਲਾਵਾ ਚਾਰ ਸਾਲ ਦੀ ਇਕ ਬੇਟੀ ਤੇ ਡੇਢ ਕੁ ਸਾਲ ਦਾ ਬੇਟਾ ਛੱਡ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਯੋਗ ਮੁਆਵਜ਼ੇ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦਿਹਾਂਤ ਅਗਲੀ ਖ਼ਬਰ ਰਾਜਪਾਲ ਨਾਲ ਹੋਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸੰਬੰਧੀ ਗੱਲਬਾਤ- ਮੁੱਖ ਮੰਤਰੀ ਮਾਨ
Ad Position 24