13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰਦਾਸਪੁਰ ਦੇ ਡੀ.ਸੀ. ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਰਦਾਸਪੁਰ, 12 ਅਗਸਤ (ਰੋਹਿਤ ਗੁਪਤਾ)- ਗੁਰਦਾਸਪੁਰ ਦੇ ਡੀ.ਸੀ. ਕੰਪਲੈਕਸ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿਚ ਹੜਕੰਪ ਮਚ ਗਿਆ। ਜਾਣਕਾਰੀ ਮਿਲਦੇ ਹੀ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਡੀ.ਸੀ. ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ ਗਿਆ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

Ad Position 21
No active advertisement
ਅਜੀਤ ਡੈਸਕ 12-08-2026

ਗੁਰਦਾਸਪੁਰ, 12 ਅਗਸਤ (ਰੋਹਿਤ ਗੁਪਤਾ)-  ਗੁਰਦਾਸਪੁਰ ਦੇ ਡੀ.ਸੀ. ਕੰਪਲੈਕਸ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿਚ ਹੜਕੰਪ ਮਚ ਗਿਆ। ਜਾਣਕਾਰੀ ਮਿਲਦੇ ਹੀ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਡੀ.ਸੀ. ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ ਗਿਆ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਟੀਮਾਂ ਵਲੋਂ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ ਗਈ। ਇਸ ਸੰਬੰਧੀ ਡੀ.ਐਸ.ਪੀ. ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਡੀ.ਸੀ. ਕੰਪਲੈਕਸ ਨੂੰ ਇਕ ਧਮਕੀ ਭਰੀ ਈ.ਮੇਲ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਹੋਰ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਅਤੇ ਫਿਲਹਾਲ ਸਾਰਾ ਕੰਪਲੈਕਸ ਸੁਰੱਖਿਅਤ ਹੈ। ਡੀ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਵੀ ਘਬਰਾਉਣ ਜਾਂ ਡਰਨ ਦੀ ਲੋੜ ਨਹੀਂ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸਿੰਘ ਟੋਨਾ ਸ੍ਰੋ.ਅ.ਦ (ਬ) ਸਰਕਲ ਪਾਇਲ ਦਿਹਾਤੀ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕਰੰਟ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ
Ad Position 24