12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

'ਖੇਡਾਂ ਵਤਨ ਪੰਜਾਬ ਦੀਆਂ’ ਸੰਬੰਧੀ ਮਸ਼ਾਲ ਮਾਰਚ ਸੰਗਰੂਰ ਤੋਂ ਸ਼ੁਰੂ

ਸੰਗਰੂਰ, 12 ਅਗਸਤ ( ਧੀਰਜ ਪਿਸ਼ੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ...

Ad Position 21
No active advertisement
ਅਜੀਤ ਡੈਸਕ 12-08-2026

ਸੰਗਰੂਰ, 12 ਅਗਸਤ ( ਧੀਰਜ ਪਿਸ਼ੋਰੀਆ) - ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੰਬੰਧੀ ਮਸ਼ਾਲ ਮਾਰਚ (ਟਾਰਚ ਰੈਲੀ) ਵਾਰ ਹੀਰੋਜ ਸਟੇਡੀਅਮ ਸੰਗਰੂਰ ਤੋਂ ਰਵਾਨਾ ਹੋਇਆ।  ਵਿਧਾਇਕਾ  ਨਰਿੰਦਰ ਕੌਰ ਭਰਾਜ ਨੇ ਮਸ਼ਾਲ ਮਾਰਚ ਨੂੰ ਰਵਾਨਾ ਕੀਤਾ, ਜਿਹੜਾ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚ ਦੀ ਹੁੰਦਾ ਹੋਇਆ ਬਠਿੰਡਾ ਪੁੱਜ ਕੇ ਸੰਪੰਨ ਹੋਵੇਗਾ।
ਇਸ ਮੌਕੇ ਰਾਸ਼ਟਰਮੰਡਲ ਖੇਡਾਂ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੀ ਮੈਡਲ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਵੀ ਉੱਚੇਚੇ ਤੌਰ ਉੱਤੇ ਮੌਜੂਦ ਸੀ। ਇਹ ਟਾਰਚ ਅੱਗੇ ਪਿੰਡ ਢੈਪਈ ਵਿਖੇ ਜ਼ਿਲ੍ਹਾ ਸੰਗਰੂਰ ਦੀ ਹੱਦ ਤੋਂ ਜ਼ਿਲ੍ਹਾ ਮਾਨਸਾ ਨੂੰ ਸਪੁਰਦ ਕੀਤੀ ਗਈ।  ਵਿਧਾਇਕਾ  ਭਰਾਜ ਨੇ ਪੰਜਾਬੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ  ਭਗਵੰਤ  ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਇਨ੍ਹਾਂ ਖੇਡਾਂ ਨੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਦਿੱਤੀ ਹੈ।ਉਨ੍ਹਾਂ ਕਿਹਾ ਕਿ ਜਦੋਂ ਚਾਰ ਸਾਲ ਪਹਿਲਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਇਨ੍ਹਾਂ ਵਿਚ ਕੁਝ ਹਜ਼ਾਰ ਖਿਡਾਰੀਆਂ ਨੇ ਹਿੱਸਾ ਲਿਆ ਸੀ, ਪਰ ਅੱਜ ਇਹ ਖੇਡ ਮਹਾਂਕੁੰਭ ਇਕ ਵੱਡਾ ਖੇਡ ਮੰਚ ਬਣ ਚੁੱਕਾ ਹੈ ਅਤੇ ਹਰ ਸਾਲ 04 ਲੱਖ ਤੋਂ ਵੱਧ ਖਿਡਾਰੀ ਇਸ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਵਧ ਰਹੀ ਭਾਗੀਦਾਰੀ ਪੰਜਾਬ ਵਿਚ ਖੇਡਾਂ ਪ੍ਰਤੀ ਨੌਜਵਾਨਾਂ ਦੇ ਵਧਦੇ ਉਤਸ਼ਾਹ ਅਤੇ ਪੰਜਾਬ ਸਰਕਾਰ ਦੀਆਂ ਖੇਡ ਪੱਖੀ ਨੀਤੀਆਂ ਦੀ ਸਫ਼ਲਤਾ ਨੂੰ ਦਰਸਾਉਂਦੀ ਹੈ। ਭਰਾਜ ਨੇ ਕਿਹਾ ਕਿ ਸੰਗਰੂਰ ਤੋਂ ਸ਼ੁਰੂ ਹੋਇਆ ਇਹ ਮਸ਼ਾਲ ਮਾਰਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਹੁੰਦਾ ਹੋਇਆ ਖੇਡਾਂ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਮਸ਼ਾਲ ਸਿਰਫ਼ ਇਕ ਖੇਡ ਸਮਾਗਮ ਦੀ ਨਿਸ਼ਾਨੀ ਨਹੀਂ, ਸਗੋਂ ਇਹ ਨੌਜਵਾਨਾਂ ਵਿਚ ਜਜ਼ਬੇ, ਜਨੂਨ, ਏਕਤਾ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਜੋਤ ਜਗਾਉਣ ਦਾ ਪ੍ਰਤੀਕ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰਾਮਾ ਦੀ ਪ੍ਰਧਾਨ ਰੁਚਿਕਾ ਗੋਇਲ ਦੀ ਤਾਜਪੋਸ਼ੀ ਸੰਬੰਧੀ ਕਰਵਾਇਆ ਸਮਾਗਮ ਅਗਲੀ ਖ਼ਬਰ ਕੇਜਰੀਵਾਲ ਅਤੇ ਭਗਵੰਤ ਮਾਨ ਹੁਸ਼ਿਆਰਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਬੱਸਾਂ ਨੂੰ ਦਿਖਾਉਣਗੇ ਹਰੀ ਝੰ...
Ad Position 24