ਖਮਾਣੋਂ (ਫ਼ਤਹਿਗੜ੍ਹ ਸਾਹਿਬ), 12 ਅਗਸਤ (ਮਨਮੋਹਣ ਸਿੰਘ ਕਲੇਰ) - ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਡਾਕਟਰ ਜਗਦੀਪ ਸਿੰਘ ਰਾਣਾ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ।ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਹੈ। ਆਪਣੀ ਨਿਯੁਕਤੀ 'ਤੇ ਡਾਕਟਰ ਜਗਦੀਪ ਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ ਸਕੱਤਰ ਜਰਨਲ ਅਤੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬੱਸੀ ਪਠਾਣਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ ।ਇਸ ਦੌਰਾਨ ਗੱਲਬਾਤ ਕਰਦਿਆਂ ਡਾਕਟਰ ਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਮਿਹਨਤੀ ਅਤੇ ਇਮਾਨਦਾਰ, ਵਫਾਦਾਰ ਆਗੂਆਂ ਲਈ ਹਮੇਸ਼ਾ ਹੀ ਸਤਿਕਾਰ ਅਤੇ ਅਹੁਦੇ ਦਿੱਤੇ ਜਾਂਦੇ ਰਹੇ ਹਨ, ਜਿਸ ਬਦਲੇ ਉਨ੍ਹਾਂ ਵਲੋਂ ਪਾਰਟੀ ਲਈ ਕੀਤੀ ਗਈ ਸੇਵਾ ਦੇ ਚਲਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਨਿਮਾਣੇ ਨੂੰ ਇਹ ਮਾਣ ਬਖਸ਼ਿਆ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਯੁਕਤ ਕੀਤੇ ਗਏ ਡਾਕਟਰ ਰਾਣਾ ਦਾ ਨਿਯੁਕਤੀ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਡਾਕਟਰ ਜਗਦੀਪ ਰਾਣਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ
ਖਮਾਣੋਂ (ਫ਼ਤਹਿਗੜ੍ਹ ਸਾਹਿਬ), 12 ਅਗਸਤ (ਮਨਮੋਹਣ ਸਿੰਘ ਕਲੇਰ) - ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਡਾਕਟਰ ਜਗਦੀਪ ਸਿੰਘ ਰਾਣਾ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ।ਇਹ ਨਿਯੁਕਤੀ...
ਅਜੀਤ ਡੈਸਕ
12-08-2026