12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਟਹਿਲ ਸਿੰਘ ਔਜਲਾ ਸ਼੍ਰੋਮਣੀ ਅਕਾਲੀ ਦਲ (ਬ) ਪੀ.ਏ.ਸੀ. ਦੇ ਮੈਂਬਰ ਨਿਯੁਕਤ

ਮਾਛੀਵਾੜਾ ਸਾਹਿਬ (ਲੁਧਿਆਣਾ), 12 ਅਗਸਤ (ਰਾਜਦੀਪ ਸਿੰਘ ਅਲਬੇਲਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਮਾਛੀਵਾੜਾ ਤੋਂ ਸੀਨੀਅਰ...

Ad Position 21
No active advertisement
ਅਜੀਤ ਡੈਸਕ 12-08-2026

ਮਾਛੀਵਾੜਾ ਸਾਹਿਬ (ਲੁਧਿਆਣਾ), 12 ਅਗਸਤ (ਰਾਜਦੀਪ ਸਿੰਘ ਅਲਬੇਲਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਮਾਛੀਵਾੜਾ ਤੋਂ ਸੀਨੀਅਰ ਆਗੂ ਟਹਿਲ ਸਿੰਘ ਔਜਲਾ ਨੂੰ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦਾ ਮੈਂਬਰ ਨਿਯੁਕਤ ਕੀਤਾ ਹੈ। ਟਹਿਲ ਸਿੰਘ ਔਜਲਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਇਹ ਮਾਣ ਦੇ ਕੇ ਨਿਵਾਜ਼ਿਆ ਹੈ। ਪੀਏਸੀ ਦੇ ਮੈਂਬਰ ਨਿਯੁਕਤ ਹੋਣ ’ਤੇ ਟਹਿਲ ਸਿੰਘ ਔਜਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਮਹੇਸ਼ਇੰਦਰ ਗਰੇਵਾਲ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਪ੍ਰਧਾਨ ਆੜ੍ਹਤੀ ਐੈਸੋਸ਼ੀਏਸ਼ਨ ਹਰਜਿੰਦਰ ਸਿੰਘ ਖੇੜਾ, ਸਾਬਕਾ ਪ੍ਰਧਾਨ ਅਮਰੀਕ ਸਿੰਘ ਔਜਲਾ, ਨੰਬਰਦਾਰ ਦਰਸ਼ਨ ਸਿੰਘ ਮਿੱਠੇਵਾਲ, ਨੰਬਰਦਾਰ ਅਰੁਣ ਲੂਥਰਾ, ਅਰਵਿੰਦਰਪਾਲ ਸਿੰਘ ਵਿੱਕੀ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਅਤੇ ਹੋਰਨਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੇ ਯੋਗ ਆਗੂ ਨੂੰ ਅਹੁਦਾ ਦੇ ਕੇ ਮਾਣ ਬਖਸ਼ਿਆ ਹੈ ਜੋ ਪਾਰਟੀ ਦੀਆਂ ਉਮੀਦਾਂ ’ਤੇ ਖ਼ਰਾ ਉਤਰਨਗੇ।

Ad Position 22
No active advertisement
ਪਿਛਲੀ ਖ਼ਬਰ ਗੁਰਪੁਰਬ ਦਾ ਮਾਹੌਲ ਖ਼ਰਾਬ ਕਰਨ ਅਤੇ ਸ਼ਰਧਾਲੂਆ ਨੂੰ ਜ਼ਖ਼ਮੀ ਕਰਨ ਦਾ ਗੁਰਸਿਮਰਨ ਮੰਡ 'ਤੇ ਤੁਰੰਤ ਹੋਵੇ ਪਰਚਾ ਦਰਜ਼ - ਜਥੇਦ... ਅਗਲੀ ਖ਼ਬਰ ਡਾਕਟਰ ਜਗਦੀਪ ਰਾਣਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ
Ad Position 24