12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰੇਸ਼ਮ ਸਿੰਘ ਵਿਰਕ ਬਣੇ ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ

ਅਮਲੋਹ (ਲੁਧਿਆਣਾ), 12 ਅਗਸਤ, ਕੇਵਲ ਸਿੰਘ - ਨੌਜਵਾਨ ਆਗੂ ਰੇਸ਼ਮ ਸਿੰਘ ਵਿਰਕ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ...

Ad Position 21
No active advertisement
ਅਜੀਤ ਡੈਸਕ 12-08-2026

ਅਮਲੋਹ (ਲੁਧਿਆਣਾ), 12 ਅਗਸਤ, ਕੇਵਲ ਸਿੰਘ - ਨੌਜਵਾਨ ਆਗੂ ਰੇਸ਼ਮ ਸਿੰਘ ਵਿਰਕ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਆਗੂਆਂ ਅਤੇ ਸਮਰਥਕਾਂ ਵਲੋਂ ਰੇਸ਼ਮ ਸਿੰਘ ਵਿਰਕ ਨੂੰ ਵਧਾਈ ਦਿੱਤੀ ਗਈ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਆਪਣੀ ਨਿਯੁਕਤੀ ਲਈ ਰੇਸ਼ਮ ਸਿੰਘ ਵਿਰਕ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਰੇਸ਼ਮ ਸਿੰਘ ਵਿਰਕ ਨੇ ਕਿਹਾ ਕਿ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਸੰਸਦ ਵਿਚ ਚਰਚਾ ਤੋਂ ਭੱਜ ਰਹੀ ਹੈ - ਤਰੁਣ ਚੁੱਘ
Ad Position 24