13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਦਰਖ਼ਤ ਨਾਲ ਟਕਰਾਈ ਬੇਕਾਬੂ ਕਾਰ, ਪੁਲਿਸ ਮੁਲਾਜ਼ਮ ਦੀ ਮੌਤ

ਮਾਹਿਲਪੁਰ, (ਹੁਸ਼ਿਆਰਪੁਰ), 13 ਅਗਸਤ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਮਾਹਿਲਪੁਰ ਫ਼ਗਵਾੜਾ ਰੋਡ ’ਤੇ ਪਿੰਡ ਭਾਰਟਾ ਗਣੇਸ਼ਪੁਰ ਕੋਲ ਇਕ ਬੇਕਾਬੂ ਹੋਈ ਕਾਰ ਸੜਕ ਨਾਲ ਲੱਗੇ ਦਰੱਖ਼ਤ ਨਾਲ ਟਕਰਾਉਣ ਨਾਲ ਇਕ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 13-08-2026

ਮਾਹਿਲਪੁਰ, (ਹੁਸ਼ਿਆਰਪੁਰ), 13 ਅਗਸਤ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਮਾਹਿਲਪੁਰ ਫ਼ਗਵਾੜਾ ਰੋਡ ’ਤੇ ਪਿੰਡ ਭਾਰਟਾ ਗਣੇਸ਼ਪੁਰ ਕੋਲ ਇਕ ਬੇਕਾਬੂ ਹੋਈ ਕਾਰ ਸੜਕ ਨਾਲ ਲੱਗੇ ਦਰੱਖ਼ਤ ਨਾਲ ਟਕਰਾਉਣ ਨਾਲ ਇਕ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਮਨਦੀਪ ਸਿੰਘ ਪਿੰਡ ਠੁਆਣਾ ਦਾ ਰਹਿਣ ਵਾਲਾ ਸੀ ਤੇ ਉਹ ਜਹਾਨਖੇਲਾਂ (ਹੁਸ਼ਿਆਰਪੁਰ) ਤੋਂ ਡਿਊਟੀ ਕਰਕੇ ਆਪਣੀ ਕਾਰ ਵਿਚ ਵਾਪਸ ਆਪਣੇ ਪਿੰਡ ਨੂੰ ਆ ਰਿਹਾ ਸੀ। ਮਨਦੀਪ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਸੜਕ ’ਤੇ ਉਲਟ ਗਈ

ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਛੱਪੜ ’ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਜਲੰਧਰ ਦਾ ਨੌਜਵਾਨ ਵਿਦੇਸ਼ ਵਿਚ ਅਗਵਾ, 58 ਲੱਖ ਰੁਪਏ ਦੀ ਮੰਗੀ ਫਿਰੌਤੀ
Ad Position 24