ਨਵੀਂ ਦਿੱਲੀ, 13 ਅਗਸਤ- ਰਾਜ ਸਭਾ ਵਿਚ ਸਦਨ ਦੇ ਨੇਤਾ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਵਿਰੋਧੀ ਧਿਰ ਦੇ ਆਗੂ ਮਲਿਕ ਅਰਜੁਨ ਖੜਗੇ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਖੜਗੇ ਜੀ ਨੇ ਜੋ ਕਿਹਾ ਉਹ ਸਿਰਫ਼ ਕਾਂਗਰਸ ਪਾਰਟੀ ਲਈ ਹੀ ਨਹੀਂ ਸਗੋਂ ਸਾਡੇ ਸਾਰਿਆਂ ਲਈ ਸੱਚਮੁੱਚ ਦੁਖਦਾਈ ਹੈ। ਭਾਜਪਾ ਕਦੇ ਵੀ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਨਹੀਂ ਹੈ। ਪਰ ਅਸੀਂ ਇਸ ਦੀ ਜਾਂਚ ਕਰਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜੋ ਵੀ ਹੋਇਆ ਉਸ ਦੀ ਜ਼ਰੂਰ ਜਾਂਚ ਕੀਤੀ ਜਾਵੇਗੀ। ਪਰ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਜਪਾ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਨਹੀਂ ਹੈ। ਮੈਂ ਇਸ ਦੀ ਨਿੰਦਾ ਕਰਦਾ ਹਾਂ। ਰਾਸ਼ਟਰੀ ਪ੍ਰਧਾਨ ਇਸ ਦੀ ਜਾਂਚ ਕਰਨਗੇ। ਇਹ ਸਾਡੇ ਸਾਰਿਆਂ ਲਈ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਤੁਹਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਤਾਜ਼ਾ ਖ਼ਬਰਾਂ
Free
ਖੜਗੇ ਜੀ ਨੇ ਜੋ ਕਿਹਾ, ਉਹ ਸੱਚਮੁੱਚ ਹੈ ਦੁਖਦਾਈ- ਕੇਂਦਰੀ ਮੰਤਰੀ ਜੇ.ਪੀ. ਨੱਢਾ
ਨਵੀਂ ਦਿੱਲੀ, 13 ਅਗਸਤ- ਰਾਜ ਸਭਾ ਵਿਚ ਸਦਨ ਦੇ ਨੇਤਾ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਵਿਰੋਧੀ ਧਿਰ ਦੇ ਆਗੂ ਮਲਿਕ ਅਰਜੁਨ ਖੜਗੇ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਖੜਗੇ ਜੀ ਨੇ ਜੋ ਕਿਹਾ ਉਹ ਸਿਰਫ਼ ਕਾਂਗਰਸ ਪਾਰਟੀ ਲਈ ਹੀ ਨਹੀਂ ਸਗੋਂ ਸਾਡੇ ਸਾਰਿਆਂ ਲਈ ਸੱਚਮੁੱਚ ਦੁਖਦਾਈ ਹੈ। ਭਾਜਪਾ ਕਦੇ ਵੀ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਨਹੀਂ ਹੈ।
ਅਜੀਤ ਡੈਸਕ
13-08-2026