ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਯੂ.ਕੇ. ਦੇ ਸਿੱਖ ਮੈਂਬਰ ਪਾਰਲੀਮੈਂਟ ਅਤੇ ਡਿਫੈਂਸ ਕਮੇਟੀ ਮੈਂਬਰ ਤਨਮਨਜੀਤ ਸਿੰਘ ਢੇਸੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਹੀ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕਰਨ ਦੇ ਨਾਲ ਨਾਲ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ. ਢੇਸੀ ਦੇ ਨਜ਼ਦੀਕੀ ਰਿਸ਼ਤੇਦਾਰ ਪਰਮਜੀਤ ਸਿੰਘ ਰਾਏਪੁਰ ਵੀ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਯੂ.ਕੇ. ਦੇ ਸਿੱਖ ਮੈਂਬਰ ਪਾਰਲੀਮੈਂਟ ਅਤੇ ਡਿਫੈਂਸ ਕਮੇਟੀ ਮੈਂਬਰ ਤਨਮਨਜੀਤ ਸਿੰਘ ਢੇਸੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਅਜੀਤ ਡੈਸਕ
13-08-2026