13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।

Ad Position 21
No active advertisement
ਅਜੀਤ ਡੈਸਕ 13-08-2026

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਰਵਨੀਤ ਸਿੰਘ ਬਿੱਟੂ ਵਲੋਂ ਨਿੰਦਾ ਅਗਲੀ ਖ਼ਬਰ ਰਾਜਸਥਾਨ ਤੋਂ ਚੰਡੀਗੜ੍ਹ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼, 5 ਗ੍ਰਿਫ਼ਤਾਰ
Ad Position 24