13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਫਗਵਾੜਾ ਮਿਲ ਵਲੋਂ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਤਾਂ 20 ਅਗਸਤ ਨੂੰ ਨੈਸ਼ਨਲ ਹਾਈਵੇ ਜਾਮ ਕਰਨਗੇ- ਕਿਸਾਨ ਮਜ਼ਦੂਰ ਮੋਰਚਾ

ਚੰਡੀਗੜ੍ਹ, 13 ਅਗਸਤ (ਅਜਾਇਬ ਔਜਲਾ)- ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਅੱਜ ਕਿਸਾਨ ਮਜ਼ਦੂਰ...

Ad Position 21
No active advertisement
ਅਜੀਤ ਡੈਸਕ 13-08-2026

ਚੰਡੀਗੜ੍ਹ, 13 ਅਗਸਤ (ਅਜਾਇਬ ਔਜਲਾ)- ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਅੱਜ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਆਗਾਮੀ ਦਿਨਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਵਲੋਂ ਇਸ ਮੌਕੇ ਤੇ ਐਲਾਨ ਕੀਤਾ ਗਿਆ ਕਿ 31 ਅਗਸਤ ਨੂੰ ਸਮੁੱਚੇ ਪੰਜਾਬ ਵਿਚ ਡੀ.ਸੀ ਦਫਤਰਾਂ ਦੇ ਅੱਗੇ ਮੰਗਾਂ ਨੂੰ ਲੈ ਕੇ ਵਿਸ਼ਾਲ ਪ੍ਰਦਰਸ਼ਨ ਕੀਤੇ ਜਾਣਗੇ।

ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 14 ਸਤੰਬਰ ਤੋਂ ਲੈ ਕੇ 18 ਸਤੰਬਰ ਤੱਕ ਪੰਜਾਬ ਦੇ ਸਾਰੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਵੀ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਹੈ। ਆਗੂ ਨੇ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੋਈ ਸਾਰਥਕ ਹੁੰਗਾਰਾ ਨਹੀਂ ਭਰਤੀ ਤਾਂ ਰੇਲ ਰੋਕੋ ਅੰਦੋਲਨ ਆਰੰਭਿਆ ਜਾਵੇਗਾ।

ਇਨ੍ਹਾਂ ਆਗੂਆਂ ਨੇ ਇਹ ਵੀ ਦੱਸਿਆ ਕਿ 25 ਅਗਸਤ ਨੂੰ ਪੰਜਾਬ ਦੇ ਹਰ ਪਿੰਡ ਵਿਚ " ਟਰਾਲੀ ਚੋਰੋ, ਸ਼ੰਭੂ ਦਾ ਸਮਾਨ ਮੋੜੋ " ਦੇ ਫਲੈਕਸ ਵੀ ਲਗਾਏ ਜਾਣਗੇ। ਆਗੂਆਂ ਨੇ ਇਹ ਵੀ ਕਿਹਾ ਕਿ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵਲੋਂ ਲੋਕ ਭਵਨ ਵੱਲ ਕੀਤੇ ਜਾ ਰਹੇ ਮਾਰਚ ਨੂੰ ਵੀ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਵਲੋਂ ਸੁਖਬੀਰ 'ਤੇ ਹੋਏ ਹਮਲੇ ਦੀ ਕੀਤੀ ਗਈ ਸਖ਼ਤ ਨਿਖੇਧੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ 'ਤੇ ਖੰਜਰ ਨਾਲ ਕੀਤਾ ਗਿਆ ਸੀ ਹਮਲਾ- ਮਹਾਰਾਸ਼ਟਰ ਪੁਲਿਸ
Ad Position 24