ਜ਼ੀਰਕਪੁਰ (ਮੋਹਾਲੀ), 13 ਅਗਸਤ (ਮਨਿੰਦਰ ਸਿੰਘ)- ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ੀਰਕਪੁਰ ਪੁਲਿਸ ਨੇ ਐਸ. ਐਚ. ਓ. ਇੰਸਪੈਕਟਰ ਜਸਵੀਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹੋਟਲਾਂ ਅਤੇ ਗੈਸਟ ਹਾਊਸਾਂ ਵਿਚ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਅਤੇ ਫਲੈਗ ਮਾਰਚ ਕੱਢਿਆ।
ਇਸ ਦੌਰਾਨ ਪੁਲਿਸ ਵਲੋਂ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਅਤੇ ਕੁੱਝ ਸ਼ੱਕੀ ਲੱਗਣ ਉੱਤੇ ਤੁਰੰਤ ਪੁਲਿਸ ਨੂੰ ਸੂਚਨਾ ਦੇਣ ਦੀ ਅਪੀਲ ਵੀ ਕੀਤੀ।