13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜਥੇਦਾਰ ਰਣੀਕੇ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ

ਅਟਾਰੀ ਸਰਹੱਦ (ਅੰਮ੍ਰਿਤਸਰ), 13 ਅਗਸਤ (ਰਾਜਿੰਦਰ ਸਿੰਘ ਰੂਬੀ)- ਸਾਬਕਾ ਕੈਬਨਿਟ ਮੰਤਰੀ ਜਥੇਦਾਰ...

Ad Position 21
No active advertisement
ਅਜੀਤ ਡੈਸਕ 13-08-2026

ਅਟਾਰੀ ਸਰਹੱਦ (ਅੰਮ੍ਰਿਤਸਰ), 13 ਅਗਸਤ (ਰਾਜਿੰਦਰ ਸਿੰਘ ਰੂਬੀ)- ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਹੋਏ ਦੂਸਰੇ ਹਮਲੇ ਦੀ ਜਾਂਚ ਕੇਂਦਰ ਸਰਕਾਰ ਵਲੋਂ ਤੇ ਉਥੋਂ ਦੀ ਸਰਕਾਰ ਵਲੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਿੱਖ ਆਗੂ ਜੋ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਜਾਂਦੇ ਹਨ ਉਹ ਸੁਰਖਿਤ ਹੋ ਸਕਣ।

ਉਨ੍ਹਾਂ ਨੇ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤਾਂ ਗੁਰਧਾਮਾਂ ਦੀ ਯਾਤਰਾ ਕਰਦਿਆਂ ਨਤਮਸਤਕ ਹੋਣ ਆਉਂਦੀਆ ਹਨ ਤੇ ਗੁਰੂ ਘਰਾਂ ਵਿਚ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ I

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹਮਲੇ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਜਥੇਦਾਰ ਬਾਬਾ ਟੇਕ ਸਿੰਘ ਜੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
Ad Position 24