13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ਨੂੰ ਅੱਜ ਦੂਜੀ ਵਾਰ ਗੁਰੂ ਨੇ ਹੱਥ ਦੇ ਕੇ ਰੱਖਿਆ- ਖਡਿਆਲ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ...

Ad Position 21
No active advertisement
ਅਜੀਤ ਡੈਸਕ 13-08-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਅਬਚਲ ਨਗਰ ਹਜ਼ੂਰ ਸਾਹਿਬ ਨੰਦੇੜ ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸੁਖਬੀਰ ਸਿੰਘ ਬਾਦਲ ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰਾਂ ਵਿਚ ਹਮੇਸ਼ਾਂ ਹੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਪਰ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਹੁਣ ਅਸੀਂ ਉੱਥੇ ਵੀ ਸੁਰੱਖਿਅਤ ਨਹੀ ਹਾਂ।

ਖਡਿਆਲ ਨੇ ਕਿਹਾ ਕਿ ਗੁਰੂ ਘਰਾਂ ਵਿਚ ਆਪਣੀ ਸ਼ਰਧਾ ਭਾਵਨਾ ਨਾਲ ਹਰ ਧਰਮ ਦਾ ਬੰਦਾ ਜਾਂਦਾ ਹੈ। ਅਜਿਹੀ ਮੰਦਭਾਗੀ ਘਟਨਾ ਤੋਂ ਬਾਅਦ ਉਨ੍ਹਾਂ ਦੇ ਮਨਾ ਵਿਚ ਕੀ ਗੁਜ਼ਰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਦਾ ਇਕੋ-ਇਕ ਬੰਦਾ ਟਾਰਗਿਟ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਖ਼ਤਮ ਕਰ ਦਿਓ। ਖਡਿਆਲ ਨੇ ਅਕਾਲ ਪੁਰਖ ਅੱਗੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਅਤੇ ਚੜ੍ਹਦੀ ਕਲ੍ਹਾ ਦੀ ਦੁਆ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਅੱਜ ਦੂਜੀ ਵਾਰ ਗੁਰੂ ਨੇ ਹੱਥ ਦੇ ਕੇ ਰੱਖਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਮੰਦਭਾਗਾ- ਕਲੇਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਬੀਰ ਸਿੰਘ ਬਾਦਲ ਦਾ ਜਾਣਿਆ ਹਾਲ- ਸੂਤਰ
Ad Position 24