13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਇਕਬਾਲ ਸਿੰਘ ਭੱਟੀ ਵਲੋਂ ਨਿੰਦਾ

ਸੁਲਤਾਨਪੁਰ ਲੋਧੀ (ਕਪੂਰਥਲਾ),13 ਅਗਸਤ (ਥਿੰਦ)- ਸੁਖਬੀਰ ਸਿੰਘ ਬਾਦਲ ਉੱਪਰ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 13-08-2026

ਸੁਲਤਾਨਪੁਰ ਲੋਧੀ (ਕਪੂਰਥਲਾ),13 ਅਗਸਤ (ਥਿੰਦ)- ਸੁਖਬੀਰ ਸਿੰਘ ਬਾਦਲ ਉੱਪਰ ਗੁਰਦੁਆਰਾ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਯੂਰਪ ਅਕਾਲੀ ਦਲ (ਬ) ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਗੁਰੂ ਘਰ ਵਿਚ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ।

ਉਨ੍ਹਾਂ ਨੇ ਕਿਹਾ ਕਿ ਹਰ ਸਿੱਖ ਸ਼ਰਧਾ ਨਾਲ ਗੁਰੂ ਘਰ ਨਤਮਸਤਕ ਹੋਣ ਜਾਂਦਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ। ਪਰ ਗੁਰੂ ਘਰ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਸੱਚਾ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿਹਾ ਕਿ ਪੂਰੇ ਯੂਰਪ ਦੇ ਆਗੂਆਂ ਵਲੋਂ ਇਸ ਹਮਲੇ ਦੀ ਨਿੰਦਾ ਕੀਤੀ ਜਾਂਦੀ ਹੈ।

Ad Position 22
No active advertisement
ਪਿਛਲੀ ਖ਼ਬਰ ਏਕਨਾਥ ਸ਼ਿੰਦੇ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਕੀਤੀ ਗੱਲਬਾਤ ਅਗਲੀ ਖ਼ਬਰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਿਉਣ ਦੇ ਗੇਟ ਅੱਗੇ ਕਿਸਾਨਾਂ ਨੇ ਲਗਾਇਆ ਧਰਨਾ
Ad Position 24