13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਜਨਾਲਾ ਥਾਣਾ ਹਮਲਾ ਮਾਮਲਾ- ਬਿਕਰਮਜੀਤ ਸਿੰਘ ਨੂੰ ਅਦਾਲਤ ਵਲੋਂ ਮੁੜ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਅਜਨਾਲਾ (ਅੰਮ੍ਰਿਤਸਰ), 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਲ 2023 ਵਿਚ ਵਾਪਰੇ ਅਜਨਾਲਾ...

Ad Position 21
No active advertisement
ਅਜੀਤ ਡੈਸਕ 13-08-2026

ਅਜਨਾਲਾ (ਅੰਮ੍ਰਿਤਸਰ), 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਲ 2023 ਵਿਚ ਵਾਪਰੇ ਅਜਨਾਲਾ ਥਾਣਾ ਹਮਲਾ ਮਾਮਲੇ ਵਿਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਬਿਕਰਮਜੀਤ ਸਿੰਘ ਨੂੰ ਅੱਜ ਤੀਸਰੀ ਵਾਰ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ ਮੁੜ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਜ਼ਿਕਰਯੋਗ ਹੈ ਕਿ ਬਿਕਰਮਜੀਤ ਸਿੰਘ ਨੂੰ ਕੁੱਝ ਦਿਨ ਪਹਿਲਾਂ ਭਾਰਤ-ਨੇਪਾਲ ਸਰਹੱਦ ਤੋਂ ਪੁਲਿਸ ਵਲੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਇਕ ਐਨ.ਆਰ.ਆਈ ਪਰਿਵਾਰ ਸਮੇਤ ਭਾਰਤ ਅੰਦਰ ਦਾਖ਼ਲ ਹੋ ਰਿਹਾ ਸੀ। ਇਸ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਉਸ ਨੂੰ ਮੁਕੱਦਮਾ ਨੰਬਰ 29 ਅਤੇ ਅਜਨਾਲਾ ਥਾਣਾ ਹਮਲਾ ਮਾਮਲੇ ਸਬੰਧੀ ਦਰਜ ਮੁਕੱਦਮਾ ਨੰਬਰ 39 ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕੀਤਾ ਗਿਆ।

ਅੱਜ ਉਸ ਨੂੰ ਤੀਸਰੀ ਵਾਰ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਅਤੇ ਲੋੜੀਂਦੀ ਰਿਕਵਰੀ ਕਰਨ ਲਈ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਵਲੋਂ ਪੁਲਿਸ ਵਲੋਂ ਦਿੱਤੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਿਕਰਮਜੀਤ ਸਿੰਘ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਅਗਲੀ ਖ਼ਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਗਈ
Ad Position 24