13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਜ਼ਿਲ਼੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਵਲੋਂ ਸਖ਼ਤ ਨਿਖੇਧੀ

ਹਰਸਾ ਛੀਨਾ (ਅੰਮ੍ਰਿਤਸਰ), 13 ਅਗਸਤ (ਕੜਿਆਲ)- ਇਤਿਹਾਸਿਕ ਗੁਰਦੁਆਰਾ ਸ਼੍ਰੀ ਮਾਤਾ ਸਾਹਿਬ ਦੇਵਾਂ...

Ad Position 21
No active advertisement
ਅਜੀਤ ਡੈਸਕ 13-08-2026
ਹਰਸਾ ਛੀਨਾ (ਅੰਮ੍ਰਿਤਸਰ), 13 ਅਗਸਤ (ਕੜਿਆਲ)- ਇਤਿਹਾਸਿਕ ਗੁਰਦੁਆਰਾ ਸ਼੍ਰੀ ਮਾਤਾ ਸਾਹਿਬ ਦੇਵਾਂ, ਮੁਗਟ (ਮਹਾਂਰਾਸ਼ਟਰ) ਵਿਖੇ ਦਰਸ਼ਨਾਂ ਲਈ ਪਰਿਵਾਰ ਸਮੇਤ ਪੁਹੁੰਚੇ  ਸੁਖਬੀਰ ਸਿੰਘ ਬਾਦਲ ਉੱਪਰ ਨਿਹੰਗ ਬਾਣੇ ਵਿਚ ਇਕ ਵਿਅਕਤੀ ਵਲੋਂ ਕੀਤੇ ਜਾਨਲੇਵਾ ਹਮਲੇ ਦੀ ਰਾਜਵਿੰਦਰ ਸਿੰਘ ਰਾਜਾ ਲਦੇਹ ਵਲੋਂ ਸਖ਼ਤ ਸਬਦਾਂ ਵਿਚ ਨਿਖੇਧੀ ਕਰਦਿਆਂ ਇਸਨੂੰ ਅਤਿਅੰਤ ਦੁੱਖਦਾਈ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਕਰਾਰ ਦਿੱਤਾ।
 
ਇਸ ਸੰਬੰਧੀ ਸ. ਲਦੇਹ ਨੇ ਕਿਹਾ ਕਿ ਸ਼੍ਰੀ ਹਜੂਰ ਸਾਹਿਬ ਦੀ ਧਰਤੀ ਤੇ ਵਾਪਰੀ ਘਟਨਾ ਨਿੰਦਣਯੋਗ ਹੈ, ਜਿਸਦੀ ਨਿਰਪੱਖ ਤੌਰ ਤੇ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਘਟਨਾ ਦੇ ਪਿੱਛੇ ਕੰਮ ਕਰਨ ਵਾਲੀਆਂ ਪੰਥ ਵਿਰੋਧੀ ਤਾਕਤਾਂ ਅਤੇ ਦੋਸ਼ੀਆਂ ਨੂੰ ਬੇਨਕਾਬ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ. ਬਾਦਲ ਆਪਣੇ ਪਰਿਵਾਰ ਸਮੇਤ ਖਾਲਸਾ ਪੰਥ ਦੇ ਮਾਤਾ ਸਾਹਿਬ ਦੇਵਾਂ ਦੇ ਇਤਿਹਾਸਿਕ ਸਥਾਨ ਤੇ ਨਤਮਸਤਕ ਹੋਣ ਪੁੱਜੇ ਸਨ।
 
ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਸ਼ਰਧਾਲੂ, ਨਿਮਰਤਾ ਅਤੇ ਗੁਰੂ ਪ੍ਰਤੀ ਸਮਰਪਣ ਦੀ ਭਾਵਨਾ ਲੈ ਕੇ ਕਿਸੇ ਵੀ ਪਾਵਨ ਧਾਰਮਿਕ ਸਥਾਨ ਤੇ ਨਤਮਸਤਕ ਹੋਣ ਲਈ ਆਉਦਾ ਹੈ ਤਾਂ ਉਥੇ ਉਸ ਸ਼ਰਧਾਲੂ ਤੇ ਹਮਲਾ ਕਰਨਾ ਜਿਥੇ ਨਿੰਦਣਯੋਗ ਹੈ ਉਥੇ ਹੀ ਕਿਸੇ ਵੀ ਵਿਅਕਤੀ ਵਲੋਂ ਅਜਿਹੀ ਹਿੰਸਕ ਗਤੀਵਿਧੀ ਨੂੰ ਅੰਜ਼ਾਮ ਦੇਣਾ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਅਤੇ ਪਵਿੱਤਰਤਾ ਨੂੰ ਠੇਸ ਪਹੁੰਚਾਉਣਾ ਹੈ ਜਿਸਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸ਼ਾਂਤੀ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਇਸ ਪਾਵਨ ਧਰਤੀ ’ਤੇ ਵਾਪਰੀ ਅਜਿਹੀ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਐਂਤਕੀ ਹਲਕਾ ਡੇਰਾਬੱਸੀ ਤੋਂ ਭਾਜਪਾ ਉਮੀਦਵਾਰ ਹੀ ਚੜ੍ਹੇਗਾ ਵਿਧਾਨ ਸਭਾ ਦੀਆਂ ਪੌੜੀਆਂ- ਨਾਇਬ ਸਿੰਘ ਸੈਣੀ ਅਗਲੀ ਖ਼ਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ
Ad Position 24