13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁਰੂ ਘਰ ਵਿਖੇ ਸੁਖਬੀਰ ਬਾਦਲ ’ਤੇ ਹਮਲਾ ਅਤਿਅੰਤ ਮੰਦਭਾਗਾ- ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ

ਚੋਹਲਾ ਸਾਹਿਬ (ਤਰਨ ਤਾਰਨ), 13 ਅਗਸਤ (ਬਾਲਵਿੰਦਰ ਸਿੰਘ)- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ...

Ad Position 21
No active advertisement
ਅਜੀਤ ਡੈਸਕ 13-08-2026

ਚੋਹਲਾ ਸਾਹਿਬ (ਤਰਨ ਤਾਰਨ), 13 ਅਗਸਤ (ਬਾਲਵਿੰਦਰ ਸਿੰਘ)- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰੂ ਘਰ ਦੇ ਦਰਸ਼ਨ-ਦੀਦਾਰ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਮੈਂਬਰ ਐਸ. ਜੀ. ਪੀ. ਸੀ. ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਘਟਨਾ ਨੂੰ ਅਤਿਅੰਤ ਦੁਖਦਾਈ, ਮੰਦਭਾਗੀ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਕਰਾਰ ਦਿੱਤਾ ਹੈ।

ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੇ ਕਿਹਾ ਕਿ ਗੁਰੂ ਘਰ ਹਰ ਗੁਰਸਿੱਖ ਅਤੇ ਸ਼ਰਧਾਲੂ ਲਈ ਆਸਥਾ, ਸ਼ਰਧਾ ਅਤੇ ਆਤਮਿਕ ਸ਼ਾਂਤੀ ਦਾ ਪਵਿੱਤਰ ਕੇਂਦਰ ਹੈ। ਕੋਈ ਵੀ ਵਿਅਕਤੀ ਜਦੋਂ ਨਿਮਰਤਾ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋਣ ਆਉਂਦਾ ਹੈ ਤਾਂ ਪਾਵਨ ਅਸਥਾਨ ’ਤੇ ਉਸ ਨਾਲ ਹਿੰਸਕ ਵਿਵਹਾਰ ਕਰਨਾ ਬੇਹੱਦ ਨਿੰਦਣਯੋਗ ਹੈ। ਅਜਿਹੀ ਘਟਨਾ ਨਾਲ ਨਾ ਸਿਰਫ਼ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ, ਸਗੋਂ ਗੁਰੂ ਘਰ ਦੀ ਮਰਯਾਦਾ ਅਤੇ ਪਵਿੱਤਰਤਾ ’ਤੇ ਵੀ ਸਵਾਲ ਖੜ੍ਹੇ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਮਰਯਾਦਾ ਕਾਇਮ ਰੱਖਣਾ ਸਮੁੱਚੀ ਸੰਗਤ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਕਾਰਵਾਈ ਨੂੰ ਕਿਸੇ ਵੀ ਹਾਲਤ ਵਿਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਅਜਿਹੀਆਂ ਘਟਨਾਵਾਂ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਅਤੇ ਸਿੱਖ ਕੌਮ ਅੰਦਰ ਆਪਸੀ ਅਵਿਸ਼ਵਾਸ ਪੈਦਾ ਕਰਨ ਵਾਲੀਆਂ ਹੁੰਦੀਆਂ ਹਨ।

ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੇ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਹਮਲੇ ਦੀ ਘਟਨਾ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਮਰਯਾਦਾ, ਪਵਿੱਤਰਤਾ ਅਤੇ ਸਤਿਕਾਰ ਨੂੰ ਹਰ ਹਾਲਤ ਵਿਚ ਕਾਇਮ ਰੱਖਣ ਲਈ ਸ਼ਾਂਤੀ ਅਤੇ ਸੰਜਮ ਦਾ ਪੱਲਾ ਫੜਿਆ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸੰਬੰਧਤ ਟਕਸਾਲੀ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਐਂਤਕੀ ਹਲਕਾ ਡੇਰਾਬੱਸੀ ਤੋਂ ਭਾਜਪਾ ਉਮੀਦਵਾਰ ਹੀ ਚੜ੍ਹੇਗਾ ਵਿਧਾਨ ਸਭਾ ਦੀਆਂ ਪੌੜੀਆਂ- ਨਾਇਬ ਸਿੰਘ ਸੈਣੀ
Ad Position 24