ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂ ਖੇੜਾ ਨੇ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਸੁਖਬੀਰ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ।
ਇਸ ਦਰਮਿਆਨ ਉਨ੍ਹਾਂ ਤੇ ਹਮਲਾ ਕਰਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿਚ ਅਤੇ ਠੀਕ ਠਾਕ ਹਨ। ਸ: ਮਿੱਡੂ ਖੇੜਾ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਸ ਘਟਨਾ ਦੀ ਨਿਰਪੱਖ ਜਾਂਚ ਕਰਨ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।