14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜੋਧ ਸਿੰਘ ਸਮਰਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ

ਅਜਨਾਲਾ, (ਅੰਮ੍ਰਿਤਸਰ), 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਜਨਾਲਾ ਇੰਚਾਰਜ ਜੋਧ ਸਿੰਘ ਸਮਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਨਤਮਸਤਕ ਹੋਣ ਗਏ ਕਿਸੇ ਵੀ ਆਗੂ ’ਤੇ ਇਸ ਤਰ੍ਹਾਂ ਦਾ ਹਮਲਾ ਬੇਹੱਦ ਚਿੰਤਾਜਨਕ ਹੈ। ਹਲਕਾ ਇੰਚਾਰਜ ਜੋਧ ਸਿੰਘ ਸਮਰਾ ਅੱਜ ਅਜਨਾਲਾ ਨੇੜਲੇ ਪਿੰਡ ਫੁੱਲੇਚੱਕ ਵਿਖੇ 'ਪੰਜਾਬ ਬਚਾਓ ਰੈਲੀ' ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 14-08-2026

 ਜੋਧ ਸਿੰਘ ਸਮਰਾ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਕੀਤਾ ਗਿਆ ਹਮਲਾ ਸਿਰਫ਼ ਇਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਇਸ ਪਿੱਛੇ ਇਕ ਵੱਡੀ ਸਾਜ਼ਿਸ਼ ਹੋਣ ਦੇ ਸ਼ੱਕ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ, ਤਾਂ ਜੋ ਹਮਲੇ ਦੇ ਪਿੱਛੇ ਅਸਲ ਕਾਰਨਾਂ ਅਤੇ ਸਾਜ਼ਿਸ਼ ਵਿਚ ਸ਼ਾਮਿਲ ਲੋਕਾਂ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਈ ਜਾਣੀ ਚਾਹੀਦੀ ਹੈ। ਸਮਰਾ ਨੇ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਸਰਕਾਰ ਅਤੇ ਸੰਬੰਧਿਤ ਜਾਂਚ ਏਜੰਸੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਉਣ ਦੀ ਮੰਗ ਕੀਤੀ। ਇਸ ਮੌਕੇ ਅਕਾਲੀ ਆਗੂ ਧਰਮਿੰਦਰ ਸਿੰਘ ਗਿੱਲ ਫੁੱਲੇਚੱਕ, ਦਲਜੀਤ ਸਿੰਘ ਗਿੱਲ, ਜੋਬਨ ਫੁੱਲੇਚੱਕ, ਮੈਂਬਰ ਪੰਚਾਇਤ ਹਰਮਨਪ੍ਰੀਤ ਸਿੰਘ ਛੀਨਾ, ਬਾਜ ਸਿੰਘ ਅਤੇ ਸਾਬਕਾ ਸਰਪੰਚ ਸਵਰਨ ਸਿੰਘ ਹੋਰ ਹਾਜ਼ਰ ਸਨ I

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਜੀ.ਟੀ.ਸੀ. ਪੰਜਾਬੀ ਵਿਰੁੱਧ ਸਟੇਅ ਦੇਣ ਤੋਂ ਕੀਤਾ ਇਨਕਾਰ
Ad Position 24