14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 14 ਅਗਸਤ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਭੁਪਿੰਦਰ ਸਿੰਘ ਅਨੰਦ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ. ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਸ. ਭੁਪਿੰਦਰ ਸਿੰਘ ਅਨੰਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।

Ad Position 21
No active advertisement
ਅਜੀਤ ਡੈਸਕ 14-08-2026

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ. ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਫ਼ਾਇਰਿੰਗ ਅਗਲੀ ਖ਼ਬਰ ਜੋਧ ਸਿੰਘ ਸਮਰਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ
Ad Position 24