14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਫ਼ਾਇਰਿੰਗ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉੱਪਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 12 ਅਗਸਤ ਦੀ ਰਾਤ ਨੂੰ ਕੁਝ ਅਣ-ਪਛਾਤੇ ਨੌਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇਕ ਰੌਂਦ ਬਰਾਮਦ ਹੋਇਆ।

Ad Position 21
No active advertisement
ਅਜੀਤ ਡੈਸਕ 14-08-2026

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉੱਪਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 12 ਅਗਸਤ ਦੀ ਰਾਤ ਨੂੰ ਕੁਝ ਅਣ-ਪਛਾਤੇ ਨੌਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇਕ ਰੌਂਦ ਬਰਾਮਦ ਹੋਇਆ।

ਪਰਿਵਾਰਕ ਮੈਂਬਰਾਂ ਅਨੁਸਾਰ ਇਸ ਘਟਨਾ ਤੋਂ ਬਾਅਦ ਘਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਹਾਲਾਂਕਿ ਸੀ.ਸੀ.ਟੀ.ਵੀ. ਫੁਟੇਜ ਵਿਚ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ, ਪਰ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿਚ ਵੀ ਚਿੰਤਾ ਅਤੇ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਜੇ.ਪੀ. ਨੱਢਾ ਹਸਪਤਾਲ ’ਚ ਦਾਖ਼ਲ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ
Ad Position 24